ਜਲੰਧਰ (ਮਾਹੀ,ਸੁਨੀਲ)— ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਲੱਧੜਾ ਨੇੜੇ ਕਾਰ ਅਤੇ ਜੀਪ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਚਾਲਕ ਦੇ ਗੰਭੀਰ ਰੂਪ ਨਾਲ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਇਸ ਹਾਦਸੇ ’ਚ ਹਾਲਾਂਕਿ ਜੀਪ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ ਪਰ ਗਨੀਮਤ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ’ਤੇ ਪਹੁੰਚੀ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਥੇ ਦੱਸ ਦੇਈਏ ਕਿ ਹਾਦਸੇ ਵਾਲੇ ਸਥਾਨ ਦੇ ਕੋਲ ਹੀ ਸੀ. ਆਰ. ਪੀ. ਐੱਫ. ਦੇ ਜਵਾਨਾਂ ਦਾ ਕੈਂਪ ਲੱਗਾ ਹੋਇਆ ਸੀ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮੁਢੱਲੀ ਸਹਾਇਤਾ ਦਿੱਤੀ ਗਈ, ਜਿਸ ਤੋਂ ਬਾਅਦ ਉਸ ਨੂੰ ਜਲੰਧਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਪੰਜਵੇਂ ਦਿਨ ਵੀ ਹੜਤਾਲ ’ਤੇ ਡਟੇ ਰਹੇ ਸਿਹਤ ਕਾਮੇ, ਵਿਧਾਇਕ ਗਿਲਜੀਆਂ ਨੂੰ ਦਿੱਤਾ ਮੰਗ-ਪੱਤਰ
NEXT STORY