ਬੰਗਾ (ਰਾਕੇਸ਼ ਅਰੋੜਾ)-ਬੰਗਾ-ਨਵਾਂਸ਼ਹਿਰ ਨੈਸ਼ਨਲ ਹਾਈਵੇਅ ’ਤੇ ਸੜਕ ਹਾਦਸਾ ਵਾਪਰ ਗਿਆ। ਪਿੰਡ ਥਾਂਦੀਆ ਮੋੜ ’ਤੇ ਇਕ ਟੈਂਪੂ ਟਰੈਵਲਰ ਅਤੇ ਟਰੈਕਟਰ ਟਰਾਲੀ ਵਿਚਕਾਰ ਹੋਈ ਟੱਕਰ ’ਚ ਟੈਂਪੂ ਟਰੈਵਲਰ ਦੇ ਡਰਾਈਵਰ ਸਮੇਤ ਟਰੈਕਟਰ ਟਰਾਲੀ ਡਰਾਈਵਰ ਅਤੇ ਉਸ ਨਾਲ ਬੈਠੇ ਇਕ ਹੋਰ ਵਿਅਕਤੀ ਦੇ ਜ਼ਖ਼ਮੀ ਹੋਣ, ਜਦਕਿ ਟੈਂਪੂ ਟਰੈਵਲਰ ’ਚ ਸਵਾਰ ਸਵਾਰੀ ਦੇ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤਰ, ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਟੈਂਪੂ ਟਰੈਵਲਰ ਜਿਸ ਨੂੰ ਹਰਪਾਲ ਸਿੰਘ ਨਿਵਾਸੀ ਜੋਹਲਾ( ਅੰਮ੍ਰਿਤਸਰ) ਡਰਾਈਵਰ ਚਲਾ ਰਿਹਾ ਸੀ, ਜੋਕਿ ਅੰਮ੍ਰਿਤਸਰ ਸਾਹਿਬ ਤੋਂ ਸਵਾਰੀਆਂ ਨੂੰ ਲੈ ਕੇ ਖਰੜ ਵਿਖੇ ਇਕ ਵਿਆਹ ਸਮਾਗਮ ’ਚ ਹਿੱਸਾ ਲੈਣ ਲਈ ਜਾ ਰਿਹਾ ਸੀ। ਜਿਵੇਂ ਹੀ ਉਹ ਉਕਤ ਸਥਾਨ ’ਤੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਬਿਨਾਂ ਨੰਬਰੀ ਭੁੰਗ ਵਾਲਾ ਖਾਲੀ ਟਰੈਕਟਰ-ਟਰਾਲੀ ਜਿਸ ਨੂੰ ਸੁਖਪ੍ਰੀਤ ਸਿੰਘ ਨਿਵਾਸੀ ਬਠਿੰਡਾ ਚਲਾ ਰਿਹਾ ਸੀ, ਜੋ ਗਲਤ ਸਾਈਡ ਤੋਂ ਟਰੈਕਟਰ-ਟਰਾਲੀ ਨੂੰ ਲਿਆ ਕੇ ਹਾਈਵੇਅ ਵਿਚਕਾਰ ਬਣੇ ਡਵਾਈਡਰ ਨੂੰ ਪਾਰ ਕਰ ਰਿਹਾ ਸੀ, ਨਾਲ ਜਾ ਟਕਰਾਈ। ਮੌਕੇ ’ਤੇ ਹਾਜ਼ਰ ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸਾ ਇੰਨਾ ਕੁ ਜ਼ਬਰਦਸਤ ਹੋਇਆ ਕਿ ਟੈਂਪੂ-ਟਰੈਵਲਰ ਦਾ ਅਗਲਾ ਹਿੱਸਾ ਬੁਰੀ ਤਰਾਂ ਨਾਲ ਟੁੱਟ ਗਿਆ ਅਤੇ ਟਰੈਵਲਰ ਦਾ ਚਾਲਕ ਬੁਰੀ ਤਰ੍ਹਾਂ ਨਾਲ ਉਸ ’ਚ ਫੱਸ ਗਿਆ, ਜਿਸ ਨੂੰ ਮੁਸ਼ਤਕ ਤੋਂ ਬਾਅਦ ਟਰੈਵਲਰ ’ਚੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਨਵਾਂਸ਼ਹਿਰ ਭੇਜਿਆ ਗਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅਮਰੀਕਾ ਜਾ ਰਹੇ ਪੰਜਾਬੀ ਸਣੇ 2 ਨੌਜਵਾਨਾਂ ਦਾ ਡੌਂਕਰਾਂ ਨੇ ਗੋਲ਼ੀਆਂ ਮਾਰ ਕੀਤਾ ਕਤਲ
ਜਦਕਿ ਟੈਂਪੂ ਟਰੈਵਲਰ ’ਚ ਸਵਾਰ ਕਈ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਅਤੇ ਟਰੈਕਟਰ-ਟਰਾਲੀ ਦਾ ਚਾਲਕ ਅਤੇ ਉਸ ਦੇ ਨਾਲ ਸਵਾਰ ਇਕ ਹੋਰ ਵਿਅਕਤੀ ਵੀ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪੁੱਜੀ ਐੱਸ. ਐੱਸ. ਐੱਫ. ਦੀ ਟੀਮ ਏ. ਐੱਸ. ਆਈ. ਕਮਲਜੀਤ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਜ਼ਖ਼ਮੀਆਂ ਨੂੰ ਨਵਾਂਸ਼ਹਿਰ ਸਿਵਲ ਹਸਪਤਾਲ ਪੁਹੰਚਾਇਆ ਅਤੇ ਨੁਕਸਾਨੇ ਵਾਹਨ ਕਬਜ਼ੇ ’ਚ ਲੈ ਕੇ ਥਾਣਾ ਸਦਰ ਬੰਗਾ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਅਮਰੀਕਾ ਜਾ ਰਹੇ ਪੰਜਾਬੀ ਸਣੇ 2 ਨੌਜਵਾਨਾਂ ਦਾ ਡੌਂਕਰਾਂ ਨੇ ਗੋਲ਼ੀਆਂ ਮਾਰ ਕੀਤਾ ਕਤਲ
NEXT STORY