ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)— ਹਾਈਵੇਅ 'ਤੇ ਜੀ. ਆਰ. ਡੀ. ਸਕੂਲ ਸਾਹਮਣੇ ਵਾਪਰੇ ਸੜਕ ਹਾਦਸੇ 'ਚ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ 8.30 ਵਜੇ ਦੀ ਕਰੀਬ ਉਸ ਸਮੇਂ ਵਾਪਰਿਆ ਜਦੋਂ ਹਾਈਵੇਅ 'ਤੇ ਉਵਟ ਦਿਸ਼ਾ ਤੋਂ ਆ ਰਹੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ 'ਚ ਮੋਟਰਸਾਈਕਲਾਂ 'ਤੇ ਸਵਾਰ ਭੁਪਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਨਿਵਾਸੀ ਪੁਲ ਪੁਖਤਾ, ਮਨਦੀਪ ਪੁੱਤਰ ਰਾਜਨ ਅਤੇ ਰਾਜਾ ਪੁੱਤਰ ਹਰਦੀਪ ਨਿਵਾਸੀ ਰੜਾ ਜ਼ਖ਼ਮੀ ਹੋ ਗਏ। ਭੁਪਿੰਦਰ ਅਤੇ ਮਨਦੀਪ ਦੇ ਜ਼ਿਆਦਾ ਸੱਟਾਂ ਲੱਗੀਆਂ ਹਨ। ਹਾਦਸਾ ਕਿਹੜੇ ਹਾਲਾਤ 'ਚ ਹੋਇਆ, ਇਹ ਪਤਾ ਨਹੀਂ ਲੱਗ ਸਕਿਆ ਹੈ। ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੋਂ ਮਨਦੀਪ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ।
ਮੈਕਸੀਕੋ ਦੇ ਰਸਤੇ ਅਮਰੀਕਾ ਗਏ ਨੌਜਵਾਨ ਦਾ ਹੋਇਆ ਇਹ ਹਸ਼ਰ
NEXT STORY