ਰੂਪਨਗਰ (ਵਿਜੇ ਸ਼ਰਮਾ)— ਰੋਪੜ ਦੇ ਨਜ਼ਦੀਕ ਮੋਰਿੰਡਾ ਬਾਈਪਾਸ 'ਤੇ ਕਾਰ ਅਤੇ ਟਰੈਕਟਰ ਵਿਚਕਾਰ ਹੋਏ ਹਾਦਸੇ 'ਚ ਟ੍ਰੈਕਟਰ ਚਾਲਕ ਵਾਲ-ਵਾਲ ਬਚ ਗਿਆ ਜਦਕਿ ਟ੍ਰੈਕਟਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਦਿਦੇ ਟਰੈਕਟਰ ਦੇ ਮਾਲਕ ਜਸਪਾਲ ਸਿੰਘ ਵਾਸੀ ਮੜੌਲੀ ਖੁਰਦ ਨੇ ਦੱਸਿਆ ਕਿ ਉਸ ਦਾ ਲੜਕਾ ਹਰਜੀਤ ਸਿੰਘ ਰਾਤ ਦੇ ਕਰੀਬ 12 ਵਜੇ ਅਨਾਜ ਮੰਡੀ ਮੋਰਿੰਡਾ ਤੋਂ ਟਰੈਕਟਰ ਲੈ ਕੇ ਵਾਪਸ ਘਰ ਆ ਰਿਹਾ ਸੀ ਅਤੇ ਜਦੋਂ ਉਹ ਰੇਲਵੇ ਓਵਰ ਬ੍ਰਿਜ਼ ਪਾਰ ਕਰਕੇ ਹੋਟਲ ਐੱਨ. ਐੱਚ. 95 ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੀ ਵੋਕਸਵੈਗਨ ਕਾਰ ਨੇ ਟ੍ਰੈਕਟਰ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ
ਟੱਕਰ ਇੰਨੀ ਜ਼ਬਰਦਸਤ ਸੀ ਕਿ ਟ੍ਰੈਕਟਰ ਦੇ ਟੁਕੜੇ-ਟੁਕੜੇ ਹੋ ਗਏ ਜਦਕਿ ਕਾਰ ਖਦਾਨਾਂ 'ਚ ਜਾ ਵੜੀ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ 'ਚ ਉਸ ਦਾ ਲੜਕਾ ਹਰਜੀਤ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੋਰਿੰਡਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ।
ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼
ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਹਾਦਸਾ, 5 ਲੋਕ ਜ਼ਖ਼ਮੀ
NEXT STORY