ਜਲੰਧਰ (ਮਹੇਸ਼)–ਪਿਸਤੌਲ ਦੀ ਨੋਕ ’ਤੇ ਲੁਟੇਰਿਆਂ ਨੇ ਥਾਣਾ ਸਦਰ ਅਧੀਨ ਪੈਂਦੇ ਇਲਾਕੇ ਜੰਡਿਆਲਾ ਵਿਚ ਪੈਟਰੋਲ ਪੰਪ (ਬਾਲਾਜੀ ਫਿਲਿੰਗ ਸਟੇਸ਼ਨ) ਦੇ ਮਾਲਕ ਸੁਰਿੰਦਰ ਕੁਮਾਰ ਨਿਵਾਸੀ ਜਲੰਧਰ ਕੈਂਟ ਦੇ ਬੇਟੇ ਅਰਸ਼ ਕੋਲੋਂ 16 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਗਈ। ਇਸ ਦੌਰਾਨ ਅਰਸ਼ ਨੇ ਪੰਪ ’ਤੇ ਖੜ੍ਹੀ ਆਪਣੀ ਇਨੋਵਾ ਗੱਡੀ ਵਿਚ ਮੌਕੇ ਤੋਂ ਫ਼ਰਾਰ ਹੋਏ ਲੁਟੇਰਿਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਮੋਟਰਸਾਈਕਲ ਇਨੋਵਾ ਗੱਡੀ ਨਾਲ ਟਕਰਾਅ ਗਿਆ, ਜਿਸ ਕਾਰਨ ਦੋਵੇਂ ਲੁਟੇਰੇ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਏ। ਸੜਕ ਦੇ ਵਿਚਕਾਰ ਡਿੱਗਣ ਕਾਰਨ ਇਕ ਲੁਟੇਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦਾ ਸਾਥੀ ਲੁੱਟੀ ਹੋਈ ਨਕਦੀ ਅਤੇ ਪਿਸਤੌਲ ਲੈ ਕੇ ਪੈਦਲ ਹੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਜ਼ਖ਼ਮੀ ਲੁਟੇਰੇ ਨੂੰ ਗੰਭੀਰ ਹਾਲਤ ਵਿਚ ਬੰਡਾਲਾ ਦੇ ਹਸਪਤਾਲ ਵਿਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: 6 ਮਹੀਨਿਆਂ ਦੀ ਬੱਚੀ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪਿਓ ਨੇ ਰੇਪ ਕਰ ਦਿੱਤੀ ਸੀ ਬੇਰਹਿਮ ਮੌਤ
ਪੈਟਰੋਲ ਪੰਪ ’ਤੇ ਹੋਈ ਲੁੱਟ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਅਤੇ ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਤੁਰੰਤ ਮੌਕੇ ’ਤੇ ਪਹੁੰਚੇ। ਪੰਪ ਦੇ ਮਾਲਕ ਸੁਰਿੰਦਰ ਕੁਮਾਰ ਦੇ ਬੇਟੇ ਅਰਸ਼ ਨੇ ਪੁਲਸ ਅਧਿਕਾਰੀਆਂ ਨੂੰ ਦੱਸਿਆ ਕਿ ਵਾਰਦਾਤ ਸਮੇਂ ਉਹ ਪੰਪ ’ਤੇ ਹੀ ਸੀ। ਉਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਪੰਪ ਤੋਂ ਤੇਲ ਪੁਆਇਆ ਅਤੇ ਉਸ ਤੋਂ ਬਾਅਦ ਉਹ ਅੱਗੇ ਜਾ ਕੇ ਮੋਟਰਸਾਈਕਲ ਸਾਈਡ ’ਤੇ ਲਾ ਕੇ ਖੜ੍ਹੇ ਹੋ ਗਏ। ਅਰਸ਼ ਨੇ ਦੱਸਿਆ ਕਿ ਪੰਪ ਦੇ ਕਰਿੰਦਿਆਂ ਤੋਂ ਜਦੋਂ ਉਹ ਪੈਸਿਆਂ ਦਾ ਹਿਸਾਬ-ਕਿਤਾਬ ਲੈ ਰਿਹਾ ਸੀ ਤਾਂ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨ ਉਥੇ ਆਏ ਅਤੇ ਪਿਸਤੌਲ ਵਿਖਾ ਕੇ ਜਾਨੋਂ ਮਾਰਨ ਦੀ ਧਮਦੀ ਦਿੰਦੇ ਹੋਏ ਉਨ੍ਹਾਂ ਉਸ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ ਖੋਹ ਲਈ ਅਤੇ ਤੇਜ਼ ਰਫ਼ਤਾਰ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ। ਉਨ੍ਹਾਂ ਲੁਟੇਰਿਆਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਦਾ ਮੋਟਰਸਾਈਕਲ ਉਨ੍ਹਾਂ ਦੀ ਇਨੋਵਾ ਗੱਡੀ ਨਾਲ ਟਕਰਾਅ ਗਿਆ।
ਇਹ ਵੀ ਪੜ੍ਹੋ: ਗੋਰਾਇਆ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰਾਬ ਠੇਕੇ ਦੇ ਕਰਿੰਦਿਆਂ ਨੇ ਪੁਲਸ ਮੁਲਾਜ਼ਮਾਂ ਦਾ ਚਾੜ੍ਹਿਆ ਕੁਟਾਪਾ
ਦੇਰ ਰਾਤ ਤੱਕ ਪੰਪ ’ਤੇ ਹੀ ਜਾਂਚ ਕਰ ਰਹੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੀ ਅਜੇ ਪਛਾਣ ਨਹੀਂ ਹੋਈ। ਏ. ਸੀ. ਪੀ. ਜਲੰਧਰ ਕੈਂਟ ਬਬਨਦੀਪ ਸਿੰਘ, ਥਾਣਾ ਸਦਰ ਦੇ ਇੰਚਾਰਜ ਇੰਸ. ਅਜਾਇਬ ਸਿੰਘ ਔਜਲਾ ਅਤੇ ਜੰਡਿਆਲਾ ਚੌਂਕੀ ਦੇ ਮੁਖੀ ਮਹਿੰਦਰ ਸਿੰਘ ਵੱਲੋਂ ਵੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਸੀ। ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਘੋਖੀ ਜਾ ਰਹੀ ਹੈ। ਫ਼ਰਾਰ ਹੋਏ ਲੁਟੇਰੇ ਨੂੰ ਕਾਬੂ ਕਰਨ ਲਈ ਕਮਿਸ਼ਨਰੇਟ ਪੁਲਸ ਦੀਆਂ ਵੱਖ-ਵੱਖ ਟੀਮਾਂ ਰੇਡ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਪ ਮਾਲਕ ਦੇ ਬੇਟੇ ਦੇ ਬਿਆਨਾਂ ’ਤੇ ਇਸ ਸਬੰਧੀ ਥਾਣਾ ਸਦਰ ਵਿਚ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਪ੍ਰਿੰਸੀਪਲ ਵੱਲੋਂ ਤੰਗ ਕਰਨ ’ਤੇ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕੀਤਾ ਹੰਗਾਮਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਤੋਂ ਰੋਕਣ ਵਾਲੇ ਅਧਿਕਾਰੀ ਸਾਵਧਾਨ! CM ਮਾਨ ਲੈਣਗੇ ਸਖ਼ਤ ਐਕਸ਼ਨ
NEXT STORY