ਜਲੰਧਰ (ਮਾਹੀ)- ਬੀਤੀ ਦੇਰ ਰਾਤ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਬੁਲੰਦਪੁਰ ਵਿਖੇ 2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਐਕਟਿਵਾ ’ਤੇ ਜਾ ਰਹੇ ਇਕ ਪ੍ਰਵਾਸੀ ਨੂੰ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਤੇ ਬਾਅਦ ’ਚ ਪਿਸਤੌਲ ਦੀ ਨੋਕ ’ਤੇ ਉਸ ਦੀ ਐਕਟਿਵਾ ਤੇ ਮੋਬਾਈਲ ਫੋਨ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਤੇ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਪ੍ਰਵਾਸੀ ਮਜ਼ਦੂਰ ਦੇ ਬਿਆਨ ਦਰਜ ਕੀਤੇ।
ਜਾਣਕਾਰੀ ਦਿੰਦੇ ਹੋਏ ਪੀੜਤ ਮਨੋਜ ਵਾਸੀ ਪਿੰਡ ਬੁਲੰਦਪੁਰ ਨੇ ਦੱਸਿਆ ਕਿ ਉਹ ਰਾਤ ਕਰੀਬ 10.40 ਵਜੇ ਐਕਟਿਵਾ ’ਤੇ ਕੰਮ ਤੋਂ ਘਰ ਜਾ ਰਿਹਾ ਸੀ ਤੇ ਜਦੋਂ ਉਹ ਬੁਲੰਦਪੁਰ ’ਚ ਟੈਂਕੀ ਨਾਲ ਲੱਗਦੀਆਂ ਦੁਕਾਨਾਂ ਨੇੜੇ ਪੁੱਜਾ ਤਾਂ ਉਸ ਦੇ ਪਿੱਛੇ ਤੇਜ਼ ਰਫ਼ਤਾਰ ਮੋਟਰਸਾਈਕਲ 'ਤੇ 2 ਨੌਜਵਾਨ ਆਏ ਤੇ ਇਕ ਨੌਜਵਾਨ ਨੇ ਉਸ ਦੀ ਚੱਲਦੀ ਐਕਟਿਵਾ ਨੂੰ ਲੱਤ ਨਾਲ ਧੱਕਾ ਮਾਰ ਦਿੱਤਾ ਤੇ ਉਹ ਹੇਠਾਂ ਡਿੱਗ ਗਿਆ।
ਇਹ ਵੀ ਪੜ੍ਹੋ- ਜਾਗਰੂਕ ਕਰਨ ਦੇ ਬਾਵਜੂਦ ਬੱਚਿਆਂ ਨੂੰ ਵਾਹਨ ਦੇਣ ਤੋਂ ਬਾਜ਼ ਨਹੀਂ ਆ ਰਹੇ ਮਾਪੇ, ਹੁਣ ਪੁਲਸ ਦਰਜ ਕਰੇਗੀ FIR
ਮਨੋਜ ਨੇ ਦੱਸਿਆ ਕਿ ਡਿੱਗਦੇ ਹੀ ਉਸ ਦਾ ਮੋਢਾ ਟੁੱਟ ਗਿਆ ਤੇ ਉਹ ਦਰਦ ਨਾਲ ਚੀਕਣ ਲੱਗਾ। ਇਸ ਦੌਰਾਨ 2 ਨੌਜਵਾਨ ਹੇਠਾਂ ਆ ਗਏ ਤੇ ਉਸ ਦੀ ਕੁੱਟਮਾਰ ਕਰਦੇ ਹੋਏ ਇਕ ਨੇ ਪਿਸਤੌਲ ਕੱਢ ਕੇ ਉਸ ਵੱਲ ਇਸ਼ਾਰਾ ਕੀਤਾ ਤੇ ਉਸ ਨੂੰ ਕੋਈ ਰੌਲਾ ਨਾ ਪਾਉਣ ਲਈ ਕਿਹਾ। ਪੀੜਤ ਨੇ ਦੱਸਿਆ ਕਿ ਪਿਸਤੌਲ ਦੇਖ ਕੇ ਉਹ ਡਰ ਗਿਆ ਤੇ 2 ਲੁਟੇਰਿਆਂ ਨੇ ਉਸ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।
ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਐਕਟਿਵਾ ਤੇ ਉਸ ਦਾ ਮੋਬਾਈਲ ਲੁੱਟ ਲਿਆ ਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਉਸ ਨੇ ਆਪਣੇ ਇਕ ਦੋਸਤ ਨੂੰ ਦੱਸਿਆ ਤੇ ਉਸ ਨੇ ਪੁਲਸ ਦੇ ਹੈਲਪਲਾਈਨ ਨੰਬਰ ’ਤੇ ਕਾਲ ਕੀਤੀ ਤੇ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਥਾਣਾ ਮਕਸੂਦਾਂ ਦੇ ਏ.ਐੱਸ.ਆਈ. ਸੁਰਿੰਦਰ ਪੁਲਸ ਪਾਰਟੀ ਦੇ ਸਹਿਯੋਗ ਨਾਲ ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ਾਮ 4 ਵਜੇ ਦੇ ਕਰੀਬ ਪੁਲਸ ਪਾਰਟੀ ਮੁੜ ਪੀੜਤ ਮਨੋਜ ਨੂੰ ਲੈ ਕੇ ਘਟਨਾ ਵਾਲੀ ਥਾਂ ’ਤੇ ਪਹੁੰਚੀ। ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- Love Marriage ਕਰਵਾਉਣ ਵਾਲੇ ਜੋੜੇ ਨੇ ਮੰਗੀ ਸੁਰੱਖਿਆ, ਅਦਾਲਤ ਨੇ ਉਨ੍ਹਾਂ 'ਤੇ ਹੀ ਕਰ'ਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਹਿਰਾ ਦੇ ਰਹੇ ਨੌਜਵਾਨਾਂ 'ਤੇ ਗੱਡੀ ਚੜ੍ਹਾਉਣ ਵਾਲਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਪਿੰਡ ਵਾਸੀਆਂ ਨੇ ਲਾਇਆ ਧਰਨਾ
NEXT STORY