ਲਾਂਬੜਾ (ਵਰਿੰਦਰ) : ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਸ਼ੇਸ਼ਰਪੁਰ ਵਿਖੇ ਇਕ ਡਾਕਟਰ ਤੋਂ ਤੇਜ਼ਧਾਰ ਹਥਿਆਰਾਂ ਦੇ ਜ਼ੋਰ ’ਤੇ 3 ਮੋਟਰਸਾਈਕਲ ਸਵਾਰ ਲੁਟੇਰੇ ਦਵਾਈਆਂ ਨਾਲ ਭਰਿਆ ਬੈਗ ਅਤੇ ਨਕਦੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਪੀੜਤ ਡਾ. ਕੁਲਬੀਰ ਵਾਸੀ ਪਿੰਡ ਕਲਿਆਣਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਕਲੀਨਿਕ ਪਿੰਡ ਕੁਰਾਲੀ ਵਿੱਚ ਹੈ, ਜਿੱਥੇ ਉਹ ਪ੍ਰੈਕਟਿਸ ਕਰਦੇ ਹਨ। ਰੋਜ਼ਾਨਾ ਵਾਂਗ ਉਹ ਦੇਰ ਰਾਤ ਪਿੰਡ ਕੁਰਾਲੀ ਤੋਂ ਆਪਣੇ ਘਰ ਕਲਿਆਣਪੁਰ ਨੂੰ ਮੋਟਰਸਾਈਕਲ ’ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਬਸ਼ੇਸ਼ਰਪੁਰ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰ ਦਿਖਾਉਂਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਪੁੱਤ ਦੀ ਦਰਦਨਾਕ ਮੌਤ, ਪਿਤਾ ਗੰਭੀਰ ਜ਼ਖ਼ਮੀ
ਉਕਤ ਤਿੰਨੋਂ ਲੁਟੇਰੇ ਉਨ੍ਹਾਂ ਨੂੰ ਡਰਾ-ਧਮਕਾ ਕੇ ਦਵਾਈਆਂ ਵਾਲਾ ਬੈਗ, 2000 ਦੀ ਨਕਦੀ ਲੁੱਟਣ ਤੋਂ ਇਲਾਵਾ ਉਨ੍ਹਾਂ ਦੇ ਮੋਟਰਸਾਈਕਲ ਦੀ ਚਾਬੀ ਕੱਢ ਕੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜਿੱਥੇ ਇਹ ਵਾਰਦਾਤ ਹੋਈ, ਉਹ ਜਗ੍ਹਾ ਕਾਫੀ ਸੁੰਨਸਾਨ ਹੈ। ਡਾ. ਕੁਲਬੀਰ ਨੇ ਤਿੰਨਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਖ਼ਿਲਾਫ਼ ਥਾਣਾ ਲਾਂਬੜਾ 'ਚ ਸ਼ਿਕਾਇਤ ਦਿੱਤੀ ਹੈ ਅਤੇ ਪੁਲਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
650 ਅਰਬ ਡਾਲਰ ਤੱਕ ਪਹੁੰਚਿਆ ਨਸ਼ਿਆਂ ਦਾ ਕਾਰੋਬਾਰ, ਸਮੱਗਲਿੰਗ ’ਚ ਈ-ਕਾਮਰਸ ਤੇ ਕ੍ਰਿਪਟੋ ਕਰੰਸੀ ਵੱਡੀ ਚੁਣੌਤੀ
NEXT STORY