ਜਲੰਧਰ (ਸੋਨੂੰ)- ਜਲੰਧਰ ਦੇ ਥਾਣਾ ਨੰਬਰ 8 ਅਧੀਨ ਪੈਂਦੇ ਅਮਨ ਨਗਰ ਸਥਿਤ ਪ੍ਰੀਤ ਗਿਫਟਸ ਸੈਂਟਰ ਦੀ ਦੁਕਾਨ ਤੋਂ ਦੋ ਲੁਟੇਰਿਆਂ ਨੇ 7 ਲੱਖ ਰੁਪਏ ਦੇ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਅਤੇ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਥਾਣਾ ਨੰਬਰ 8 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ। ਸੀ. ਸੀ. ਟੀ. ਵੀ. ਵਿੱਚ ਦੋ ਨੌਜਵਾਨ ਸਾਫ਼ ਵਿਖਾਈ ਦੇ ਰਹੇ ਹਨ ਕਿ ਦੋ ਨਕਾਬਪੋਸ਼ ਵਿਅਕਤੀ ਦੁਕਾਨ ਵਿੱਚ ਦਾਖ਼ਲ ਹੋ ਕੇ ਚੋਰੀ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੁਕਾਨ ਦੇ ਮਾਲਕ ਇੰਦਰਜੀਤ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਦੁਕਾਨ 'ਤੇ ਆਇਆ ਤਾਂ ਦੁਕਾਨ 'ਚ ਚੋਰੀ ਦੀ ਵਾਰਦਾਤ ਸੀ। ਸੀ. ਸੀ. ਟੀ. ਵੀ. ਵੇਖਿਆ ਤਾਂ ਦੋ ਨਕਾਬਪੋਸ਼ ਵਿਅਕਤੀ ਦਰਵਾਜ਼ਾ ਤੋੜ ਕੇ ਛੱਤ ਤੋਂ ਅੰਦਰ ਦਾਖ਼ਲ ਹੋਏ ਸਨ ਅਤੇ ਚੋਰੀ ਕਰਦੇ ਵਿਖਾਈ ਦਿੱਤੇ। ਲੱਖਾਂ ਦੀ ਚੋਰੀ ਹੋ ਗਈ ਹੈ।

ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੂਰਪੁਰਬੇਦੀ: ਨਾਥਾਂ ਵਾਲਾ ਡੇਰਾ ਮੂਸਾਪੁਰ ਦੇ ਧਾਰਮਿਕ ਅਸਥਾਨ ਵਿਖੇ ਲੱਗੀ ਅੱਗ
NEXT STORY