ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪਿੰਡ ਫੱਤਾ ਕੁੱਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਕਰੀਬ 10 ਹਜ਼ਾਰ ਰੁਪਏ ਦਾ ਚੜ੍ਹਾਵਾ ਚੋਰੀ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਪਿੰਡ ਦੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸਾਬਕਾ ਸਰਪੰਚ ਮਨਮੋਹਨ ਸਿੰਘ ਨਿਵਾਸੀ ਕੁੱਲਾ ਦੇ ਬਿਆਨ ਦੇ ਆਧਾਰ 'ਤੇ ਕੁਲਦੀਪ ਸਿੰਘ ਦੀਪਾ ਪੁੱਤਰ ਅਮਰੀਕ ਸਿੰਘ ਦੇ ਖਿਲਾਫ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ 24 ਮਈ ਨੂੰ ਗੁਰਦੁਆਰਾ ਸਾਹਿਬ 'ਚ ਗੋਲਕ 'ਚੋਂ ਚੋਰੀ ਹੋਈ ਦੇਖ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਅਤੇ ਹੋਰ ਵਿਅਕਤੀਆਂ ਨੇ ਜਦੋ ਜਾਂਚ ਕੀਤੀ ਤਾਂ ਗੋਲਕ 'ਚੋਂ ਲਗਭਗ 10 ਹਜ਼ਾਰ ਰੁਪਏ ਦਾ ਚੜ੍ਹਾਵਾ ਚੋਰੀ ਸੀ। ਉਸ ਨੇ ਦੱਸਿਆ ਕਿ ਉਸ ਦੇ ਅਤੇ ਪੰਚਾਇਤ ਵੱਲੋ ਪੜਤਾਲ ਕਰਨ 'ਤੇ ਪਤਾ ਲੱਗਿਆ ਕਿ ਇਹ ਚੋਰੀ ਉਕਤ ਮੁਲਜ਼ਮ ਨੇ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਅਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਹੁਸ਼ਿਆਰਪੁਰ 'ਚ ਕੋਰੋਨਾ ਦਾ ਕਹਿਰ ਜਾਰੀ, ਟਾਂਡਾ 'ਚੋਂ ਮੁੜ 4 ਨਵੇਂ ਕੇਸ ਆਏ ਸਾਹਮਣੇ
NEXT STORY