ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਪੁਲਸ ਨੇ ਲੁੱਟ ਦੀ ਵਾਰਦਾਤ 'ਤੇ ਤੁਰੰਤ ਕਾਰਵਾਈ ਕਰਦੇ ਮਹਿਜ਼ 12 ਘੰਟਿਆਂ ਦੇ ਅੰਦਰ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਨੇ 2 ਕਥਿਤ ਲੁਟੇਰਿਆਂ ਨੂੰ ਕਾਬੂ ਕਰਕੇ ਉਸ ਕੋਲੋਂ ਲੁੱਟੀ ਗਈ 1500 ਰੁਪਏ ਦੀ ਰਕਮ ਵੀ ਬਰਾਮਦ ਕਰ ਲਈ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ 12 ਅਗਸਤ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਸੀਤਾਂ ਨੇੜੇ ਕਿਸਾਨ ਅਮਰੀਕ ਸਿੰਘ ਆਪਣੇ ਨੌਕਰ ਦਲੀਪ ਨਾਲ ਜਾ ਰਿਹਾ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਡਰਾ-ਧਮਕਾ ਕੇ ਉਨ੍ਹਾਂ ਕੋਲੋਂ 1500 ਰੁਪਏ ਖੋਹ ਲਏ।
ਇਹ ਵੀ ਪੜ੍ਹੋ: ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਬਿਨਾਂ ਦੇਰੀ ਕੀਤੇ ਵੱਖ-ਵੱਖ ਬੀ. ਐੱਨ. ਐੱਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਕਾਰਵਾਈ ਕਰਦਿਆਂ ਬਲਵਿੰਦਰ ਸਿੰਘ ਵਾਸੀ ਕਾਲਰੂ ਅਤੇ ਉਸ ਦੇ ਸਾਥੀ ਰਾਮਚੰਦਾ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਲੁੱਟੀ ਗਈ 1500 ਰੁਪਏ ਦੀ ਰਕਮ ਅਤੇ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
ਸਬ-ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਉਸ ਦੇ ਸਾਥੀਆਂ ਅਤੇ ਪਹਿਲਾਂ ਕੀਤੀਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੂੰ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 12 ਘੰਟਿਆਂ ਵਿਚ ਕੀਤੀ ਇਸ ਤੁਰੰਤ ਪੁਲਸ ਕਾਰਵਾਈ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਸਖ਼ਤ ਸੰਦੇਸ਼ ਗਿਆ ਹੈ ਕਿ ਸੁਲਤਾਨਪੁਰ ਲੋਧੀ ਵਿਚ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
NEXT STORY