ਕਪੂਰਥਲਾ (ਭੂਸ਼ਣ/ਮਲਹੋਤਰਾ)- ਕਪੂਰਥਲਾ ਪੁਲਸ ਨੇ 9-10 ਜੂਨ ਦੀ ਦੇਰ ਰਾਤ ਸੁਲਤਾਨਪੁਰ ਲੋਧੀ ਮਾਰਗ ’ਤੇ ਪੈਂਦੇ ਰਿਲਾਇੰਸ ਪੈਟਰੋਲ ਪੰਪ ’ਤੇ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 5 ਮੁਲਜ਼ਮਾਂ ਨੂੰ ਲੁੱਟੀ ਹੋਈ 30 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਟਰਸਾਈਕਲ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਪੂਰੀ ਵਾਰਦਾਤ ਦੀ ਸਾਜਿਸ਼ ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਕਰਮਚਾਰੀ ਨੇ ਤਿਆਰ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ 9-10 ਜੂਨ ਦੀ ਦੇਰ ਰਾਤ 2.30 ਵਜੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਰਿਲਾਇੰਸ ਪੈਟ੍ਰੋਲ ਪੰਪ ’ਤੇ ਅਣਪਛਾਤੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ 39 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਸੀ, ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਹਰਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਰਿੰਦਪੁਰ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ।
ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਐੱਸ. ਪੀ. (ਡੀ.) ਰਮਨਿੰਦਰ ਸਿੰਘ ਦੀ ਨਿਗਰਾਨੀ ’ਚ ਇਕ ਵਿਸ਼ੇਸ਼ ਟੀਮ ਜਿਸ ’ਚ ਡੀ. ਐੱਸ. ਪੀ. ਸਬ ਡਵੀਜ਼ਨ ਕਪੂਰਥਲਾ ਮਨਿੰਦਰਪਾਲ ਸਿੰਘ, ਡੀ. ਐੱਸ. ਪੀ. (ਡੀ.) ਬਰਜਿੰਦਰ ਸਿੰਘ, ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ, ਐੱਸ. ਐੱਚ. ਓ. ਕੋਤਵਾਲੀ ਰਮਨ ਕੁਮਾਰ ਤੇ ਟੈਕਨੀਕਲ ਸੈਲ ਕਪੂਰਥਲਾ ਦੇ ਇੰਚਾਰਜ ਚਰਨਜੀਤ ਸਿੰਘ ਨੂੰ ਸ਼ਾਮਲ ਕਰਕੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸੀ।
ਇਹ ਵੀ ਪੜ੍ਹੋ- ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ 'ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ
ਇਸ ਪੂਰੀ ਟੀਮ ਨੇ ਸਖਤ ਮਿਹਨਤ ਕਰਦੇ ਹੋਏ ਘਟਨਾ ਨੂੰ ਅੰਜਾਮ ਦੇਣ ਵਾਲੇ ਪੰਜ ਮੁਲਜਮਾਂ ਹਰਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਭਗਤਪੁਰ ਦੰਦੂਪੁਰ, ਥਾਣਾ ਕੋਤਵਾਲੀ ਕਪੂਰਥਲਾ, ਸੁਖਬੀਰ ਸਿੰਘ ਪੁੱਤਰ ਜਸਕੀਰਤ ਸਿੰਘ ਪਿੰਡ ਭਗਤਪੁਰ ਦੰਦੂਪੁਰ, ਥਾਣਾ ਕੋਤਵਾਲੀ ਕਪੂਰਥਲਾ, ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਰੋਤਮ ਵਿਹਾਰ ਕਪੂਰਥਲਾ, ਹਰਜੋਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਟੋਡਰਵਾਲ, ਥਾਣਾ ਤਲਵੰਡੀ ਚੌਧਰੀਆਂ ਤੇ ਜਸਕਰਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝੁੱਗੀਆਂ ਗੁਲਾਮ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ 30 ਹਜ਼ਾਰ ਰੁਪਏ ਦੀ ਨਕਦੀ ਤੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ।
ਪੁੱਛਗਿੱਛ ਦੋਰਾਨ ਖੁਲਾਸਾ ਹੋਇਆ ਕਿ ਇਸ ਪੂਰੀ ਲੁੱਟ ਦੀ ਸਾਜਿਸ਼ ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਹਰਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਗਤਪੁਰ ਦੰਦੂਪੁਰ ਨੇ ਤਿਆਰ ਕੀਤੀ ਸੀ, ਜਿਸ ਨੇ ਮੁਲਜ਼ਮਾਂ ਨੂੰ ਪੈਟਰੋਲ ਪੰਪ ’ਚ ਨਕਦੀ ਹੋਣ ਦੀ ਸੂਚਨਾ ਦਿੱਤੀ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜੇ ਮੁਲਜ਼ਮਾਂ ਨੇ ਸੋਸ਼ਲ ਮੀਡੀਆ ’ਚ ਲੁੱਟ ਦੀ ਅਜਿਹੀ ਵਾਰਦਾਤਾਂ ਨੂੰ ਵੇਖ ਕੇ ਇਸ ਘਟਨਾ ਦੀ ਅਜਿਹੀ ਵਾਰਦਾਤ ਤਿਆਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੰਜੇ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ, ਡੀ. ਐੱਸ. ਪੀ. (ਡੀ.) ਬਰਜਿੰਦਰ ਸਿੰਘ, ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਅਤੇ ਐੱਸ. ਐੱਚ. ਓ. ਕੋਤਵਾਲੀ ਰਮਨ ਕੁਮਾਰ ਹਾਜ਼ਰ ਸਨ।
ਇਹ ਵੀ ਪੜ੍ਹੋ- ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
6 ਡਿਗਰੀ ਵਧਿਆ ਤਾਪਮਾਨ : ਘਰਾਂ ’ਚ ਦੁਬਕੇ ਲੋਕਾਂ ਦਾ ਹੁੰਮਸ ਅਤੇ ਚਿਪਚਿਪੀ ਗਰਮੀ ਨਾਲ ‘ਹਾਲ-ਬੇਹਾਲ’
NEXT STORY