ਗੁਰਾਇਆ (ਮੁਨੀਸ਼)- ਨੇੜਲੇ ਪਿੰਡ ਸੰਗ ਢੇਸੀਆਂ ਦੇ ਰਹਿਣ ਵਾਲੇ ਸਤਨਾਮ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ 2 ਲੁਟੇਰੇ ਲੁੱਟ ਖੋਹ ਕਰ ਕੇ ਫਰਾਰ ਹੋ ਗਏ। ਇਸ ਸਬੰਧੀ ਲੁੱਟ ਦਾ ਸ਼ਿਕਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਕੇਬਲ ਦਾ ਕੰਮ ਕਰਦਾ ਹੈ, ਜੋ ਨੇੜਲੇ ਪਿੰਡ ਢੰਡਾ ਵਿਖੇ ਸ਼ਿਕਾਇਤ ਮਿਲਣ ’ਤੇ ਕੇਬਲ ਤਾਰ ਠੀਕ ਕਰਨ ਲਈ ਗਿਆ ਸੀ।
ਇਸ ਦੌਰਾਨ ਇਕ ਮੋਟਰਸਾਈਕਲ ’ਤੇ 2 ਨੌਜਵਾਨ ਆਏ, ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ’ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵੇਂ ਲੁਟੇਰੇ ਉਸ ਤੋਂ 800 ਰੁਪਏ ਦੀ ਨਕਦੀ, ਗਲੇ ’ਚ ਪਾਈ ਚਾਂਦੀ ਦੀ ਚੇਨ ਤੇ ਉਸ ਦਾ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਰਾਇਆ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਸ ਨੇ ਮੌਕਾ ਦੇਖ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
NEXT STORY