ਅਲਾਵਲਪੁਰ (ਬੰਗੜ)- ਬੀਤੇ ਦਿਨ ਮੋਟਰਸਾਈਕਲ ਸਵਾਰ 3 ਲੁਟੇਰਿਆਂ ਵੱਲੋਂ ਐਕਟਿਵਾ ਸਵਾਰ ਵਿਅਕਤੀ ਨੂੰ ਦਾਤਰ ਦੀ ਨੋਕ ’ਤੇ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੀੜਤ ਡਾ. ਓਮ ਪ੍ਰਕਾਸ਼ ਵਾਸੀ ਬਿਆਸ ਪਿੰਡ ਨੇ ਦੱਸਿਆ ਕਿ ਬੀਤੇ ਦਿਨ ਉਹ ਜੰਡੂਸਿੰਘਾ ਤੋਂ ਧੋਗੜੀ ਵੱਲ ਆ ਰਿਹਾ ਸੀ। ਜਦੋਂ ਉਹ ਨਹਿਰ ਦੇ ਨੇੜੇ ਪੁੱਜਾ ਤਾਂ ਮੋਟਰਸਾਈਕਲ ’ਤੇ ਸਵਾਰ 3 ਲੁਟੇਰਿਆਂ ਨੇ ਉਸ ਦੀ ਐਕਟਿਵਾ ਨੂੰ ਰੋਕ ਕੇ ਦਾਤਰ ਦੀ ਨੋਕ ’ਤੇ ਉਸ ਦਾ ਕੀਮਤੀ ਮੋਬਾਈਲ, 9,200 ਦੀ ਨਕਦੀ ਤੇ ਉਸ ਦੀ ਐਕਟਿਵਾ ਦੀ ਚਾਬੀ ਖੋਹ ਲਈ।
ਇਹ ਵੀ ਪੜ੍ਹੋ- ਟਰੈਕਟਰ 'ਤੇ ਲੱਗੇ ਗਾਣੇ ਪਿੱਛੇ ਹੋ ਗਈ ਖ਼ੂ.ਨੀ ਝੜ.ਪ, ਗੱਡੀ ਥੱਲੇ ਦੇ ਕੇ ਮਾ.ਰ'ਤਾ ਮਾਪਿਆਂ ਦਾ ਇਕਲੌਤਾ ਪੁੱਤ
ਜਦੋਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਨੇ ਕਿਸੇ ਰਾਹਗੀਰ ਤੋਂ ਮੋਬਾਈਲ ਲੈ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਬੰਧੀ ਸੂਚਨਾ ਦਿੱਤੀ। ਪੀੜਤ ਵੱਲੋਂ ਪੁਲਸ ਚੌਕੀ ਜੰਡੂ ਸਿੰਘਾ ਵਿਖੇ ਘਟਨਾ ਸਬੰਧੀ ਸ਼ਿਕਾਇਤ ਦਿੱਤੀ ਗਈ।
ਇਹ ਵੀ ਪੜ੍ਹੋ- ਭਾਜਪਾ ਵੱਲੋਂ ਮੈਦਾਨ 'ਚ ਉਤਾਰੇ ਗਏ 4 'ਚੋਂ 3 ਉਮੀਦਵਾਰ ਅਕਾਲੀ ਪਿਛੋਕੜ ਵਾਲੇ, ਅਕਾਲੀ ਦਲ ਖ਼ੁਦ ਮੈਦਾਨ 'ਚੋਂ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਢਿੱਲੋਂ ਬ੍ਰਦਰਜ਼ ਦੀ ਮੌ.ਤ ਦਾ ਮਾਮਲਾ ; ਪੁਲਸ ਦੀ FIR ਅਤੇ ਸਬੂਤਾਂ ਵਿਚਕਾਰ ਜ਼ਮੀਨ-ਆਸਮਾਨ ਦਾ ਫਰਕ
NEXT STORY