ਗੜ੍ਹਦੀਵਾਲਾ (ਮੁਨਿੰਦਰ)- ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਮੋਟਰਸਾਈਕਲ ਸਵਾਰ ਨੂੰ ਆਪਣਾ ਨਿਸ਼ਾਨਾ ਬਣਾ ਕੇ ਉਸ ਕੋਲੋਂ ਇਕ ਮੋਬਾਇਲ ਫੋਨ ਅਤੇ 2 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਇਲਾਕੇ ਵਿੱਚ ਰੋਜ਼ਾਨਾ ਹੋ ਰਹੀਆਂ ਅਜਿਹੀਆਂ ਵਾਰਦਾਤ ਨਾਲ ਜਿੱਥੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ, ਉਥੇ ਹੀ ਇਨ੍ਹਾਂ ਵਾਰਦਾਤਾਂ ਨਾਲ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਸੁਖਦੇਵ ਸਿੰਘ ਨਿਵਾਸੀ ਪਿੰਡ ਸਰਹਾਲਾ ਨੇ ਦੱਸਿਆ ਕਿ ਉਸ ਦਾ ਭਰਾ ਗੁਰਨਾਮ ਸਿੰਘ ਬੀਤੀ ਦੇਰ ਰਾਤ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਹੁਸ਼ਿਆਰਪੁਰ ਦਸੂਹਾ ਰੋਡ 'ਤੇ ਸਥਿਤ ਪਿੰਡ ਗੋਂਦਪੁਰ ਤੋਂ ਆਪਣੇ ਪਿੰਡ ਨੂੰ ਜਾਂਦੇ ਰਸਤੇ ਵੱਲ ਮੁੜਿਆ ਤਾਂ ਪਿੰਡ ਗੋਂਦਪੁਰ ਦੀ ਗਰਾਉਂਡ ਨੇੜੇ ਉਸ ਦੇ ਮੋਟਰਸਾਈਕਲ ਦੇ ਪਿੱਛੇ ਆ ਰਹੇ 2 ਲੁਟੇਰਿਆਂ ਨੇ ਆਪਣਾ ਮੋਟਰਸਾਈਕਲ ਉਸ ਦੇ ਮੋਟਰਸਾਈਕਲ ਦੇ ਅੱਗੇ ਖੜ੍ਹਾ ਕਰ ਦਿੱਤਾ ਅਤੇ ਇਕ ਲੁਟੇਰਾ ਆਪਣੇ ਮੋਟਰਸਾਈਕਲ ਤੋਂ ਉਤਰ ਕੇ ਉਸ ਵੱਲ ਆਇਆ ਅਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਕੱਢ ਲਈ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਇਸ ਦੌਰਾਨ ਦੋਵੇਂ ਲੁਟੇਰਿਆਂ ਨੇ ਉਸ ਨਾਲ ਧੱਕਾ-ਮੁਕੀ ਕੀਤੀ ਅਤੇ ਉਸ ਕੋਲੋਂ ਇਕ ਮੋਬਾਇਲ ਫੋਨ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪਰਸ ਵਿੱਚ 2000 ਹਜ਼ਾਰ ਰੁਪਏ ਨਕਦੀ ਸਮੇਤ ਹੋਰ ਲੋੜੀਂਦੇ ਕਾਗਜ਼ਾਤ ਸਨ। ਉਨ੍ਹਾਂ ਦੱਸਿਆ ਲੁਟੇਰਿਆਂ ਵੱਲੋਂ ਕੀਤੀ ਗਈ ਧੱਕਾ ਮੁਕੀ ਦੌਰਾਨ ਉਨ੍ਹਾਂ ਦੇ ਭਰਾ ਦੇ ਅੰਦਰੂਨੀ ਸੱਟਾਂ ਵੀ ਬੱਜੀਆਂ ਅਤੇ ਲੁਟੇਰੇ ਜਾਂਦੇ ਸਮੇਂ ਮੇਰੇ ਭਰਾ ਦੇ ਮੋਟਰਸਾਈਕਲ ਦੀ ਚਾਬੀ ਵੀ ਨਾਲ ਲੈ ਗਏ। ਇਸ ਸਬੰਧੀ ਪੁਲਸ ਥਾਣੇ ਵਿੱਚ ਸ਼ਿਕਾਇਤ ਕੀਤੀ ਗਈ ਹੈ। ਪੁਲਸ ਮਾਮਲੇ ਦੀ ਤਫ਼ਸ਼ੀਸ਼ ਵਿੱਚ ਜੁਟ ਗਈ ਹੈ ਪਰ ਹਾਲੇ ਤੱਕ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗਾ ਸਕਿਆ। ਇਥੇ ਦੱਸਣਯੋਗ ਹੈ ਕਿ ਐਤਵਾਰ ਨੂੰ ਵੀ ਕੁਝ ਅਣਪਛਾਤੇ ਲੁਟੇਰੇ ਇਕ ਮੋਬਾਇਲ ਟੈਲੀਕਾਮ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਕੇ ਦੁਕਾਨਦਾਰ ਕੋਲੋਂ 2 ਮੋਬਾਇਲ ਫੋਨ ਖੋਹ ਕੇ ਫਰਾਰ ਹੋਏ ਸਨ, ਜਿਨ੍ਹਾਂ ਦਾ ਵੀ ਹਾਲੇ ਤੱਕ ਕੋਈ ਸੁਰਾਗ ਨਹੀਂ ਲੱਗਾ ਸਕਿਆ ਹੈ।
ਇਹ ਵੀ ਪੜ੍ਹੋ- ਕਲਯੁੱਗੀ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸੂਫ਼ੀ ਗਾਇਕਾ ਨੂਰਾ ਸਿਸਟਰ ਦੀ ਗੱਡੀ 'ਤੇ ਹਮਲਾ, ਅੱਧੀ ਰਾਤ ਲੁਟੇਰਿਆਂ ਨੇ ਲਿਆ ਘੇਰ
NEXT STORY