ਜਲੰਧਰ (ਮਹੇਸ਼)- ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਮੰਗਲਵਾਰ ਕਾਕੀ ਪਿੰਡ ਰਾਮਾ ਮੰਡੀ ਵਿਚ ਮਕਾਨ ਨੰਬਰ 120, ਗਲੀ ਨੰਬਰ 7 ਵਿਚ ਰਹਿਣ ਵਾਲੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਇਸ ਸਬੰਧੀ ਰਾਮਾ ਮੰਡੀ ਦੇ ਸਾਬਕਾ ਕੌਂਸਲਰ ਮਨਦੀਪ ਕੁਮਾਰ ਜੱਸਲ ਤੁਰੰਤ ਮੌਕੇ ’ਤੇ ਪਹੁੰਚੇ। ਉਕਤ ਘਰ ਵਿਚ ਰਹਿਣ ਵਾਲੀ ਸਵ. ਰਾਮ ਸਹਾਏ ਦੀ ਪਤਨੀ ਵਿਧਵਾ ਰਾਜ ਪਾਤੀ ਨੇ ਮਨਦੀਪ ਜੱਸਲ ਨੂੰ ਪੂਰੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਤੇ SDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
ਲਗਾਤਾਰ 10 ਸਾਲ ਨਗਰ ਨਿਗਮ ਵਿਚ ਕੌਂਸਲਰ ਰਹਿੰਦਿਆਂ ਰਾਮਾ ਮੰਡੀ ਦੇ ਲੋਕਾਂ ਦੀ ਅਗਵਾਈ ਕਰਨ ਵਾਲੇ ਮਨਦੀਪ ਕੁਮਾਰ ਜੱਸਲ ਸੂਬਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਵਿਧਵਾ ਔਰਤ ਦੇ ਘਰ ਦੀ ਛੱਤ ਦੀ ਮਾੜੀ ਹਾਲਤ ਕਾਰਨ ਇਸ ਨੂੰ ਬਦਲਣ ਲਈ ਪੈਸੇ ਮਨਜ਼ੂਰ ਕੀਤੇ ਗਏ ਸਨ, ਜੋ ਨਗਰ ਨਿਗਮ ਵੱਲੋਂ ਜਾਰੀ ਨਹੀਂ ਕੀਤੇ ਗਏ, ਜਿਸ ਕਰਕੇ ਮੀਂਹ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ।
ਜੱਸਲ ਨੇ ਕਿਹਾ ਕਿ ਬੁੱਧਵਾਰ ਨੂੰ ਉਹ ਪੀੜਤ ਪਰਿਵਾਰ ਸਮੇਤ ਨਵੇਂ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਆਈ. ਏ. ਐੱਸ. ਨੂੰ ਮਿਲਣਗੇ ਤੇ ਉਨ੍ਹਾਂ ਨੂੰ ਪੂਰੇ ਮਾਮਲੇ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਜਾਵੇਗੀ ਕਿ ਜਿਨ੍ਹਾਂ ਘਰਾਂ ਦੀਆਂ ਪਾਸ ਫਾਈਲਾਂ ਨਗਰ ਨਿਗਮ ਕੋਲ ਪਈਆਂ ਹਨ, ਉਨ੍ਹਾਂ ਨੂੰ ਤੁਰੰਤ ਗ੍ਰਾਂਟ ਜਾਰੀ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ 150 ML ਮੀਂਹ ਬਣਿਆ ਆਫ਼ਤ, ਜਨ-ਜੀਵਨ 'ਅਸਤ-ਵਿਅਸਤ'
NEXT STORY