ਰੂਪਨਗਰ (ਕੈਲਾਸ਼)-ਜ਼ਿਲ੍ਹਾ ਰੂਪਨਗਰ ਵਿਚ ਪਿਛਲੇ 15 ਦਿਨਾਂ ਤੋਂ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਜ਼ਿਲ੍ਹਾ ਰੂਪਨਗਰ ਕੋਰੋਨਾ ਮੁਕਤ ਜ਼ਿਲ੍ਹਾ ਬਣਿਆ ਹੋਇਆ ਹੈ। ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਸ਼ੱਕੀ ਕੋਰੋਨਾ ਮਰੀਜ਼ਾਂ ਦੇ 138 ਟੈਸਟ ਕੀਤੇ ਗਏ। ਇਸ ਸਬੰਧੀ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 631001 ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 611664 ਦੀ ਰਿਪੋਰਟ ਨੈਗੇਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੱਰੋਨਾ ਦੇ ਮਰੀਜ਼ਾਂ ਦੀ ਗਿਣਤੀ 19337 ਹੈ, ਜਿਨ੍ਹਾਂ ’ਚੋਂ 18878 ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਜ਼ਿਲੇ ਵਿਚ ਕੋਈ ਵੀ ਕੋਰੋਨਾ ਦਾ ਮਰੀਜ਼ ਨਹੀਂ ਹੈ ਪਰ ਗਰਮੀ ਦਾ ਮੌਸਮ ਹੋਣ ਕਾਰਨ ਬਹੁਤ ਸਾਰੇ ਲੋਕ ਬੁਖ਼ਾਰ ਅਤੇ ਦਸਤ ਤੋਂ ਪੀੜਤ ਹਨ, ਇਸ ਲਈ ਉਨ੍ਹਾਂ ਨੂੰ ਆਪਣੀ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਭੋਗਪੁਰ ਦੇ ਰੈਸਟੋਰੈਂਟ ’ਚ ਤਨਖ਼ਾਹ ਨੂੰ ਲੈ ਕੇ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਭੰਨੇ ਕੁਰਸੀਆਂ ਤੇ ਟੇਬਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਬਜ਼ੁਰਗ ਕਿਰਾਏਦਾਰ ਪ੍ਰਵਾਸੀ ਨੂੰ ATM ਦੇ ਕੇ ਕਢਵਾਉਂਦਾ ਸੀ ਪੈਸੇ, ਕਿਰਾਏਦਾਰ 5 ਲੱਖ ਰੁਪਏ ਕੱਢ ਕੇ ਫਰਾਰ
NEXT STORY