ਰੂਪਨਗਰ (ਵਿਜੇ)-ਸੀਨੀਅਰ ਪੁਲਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 17 ਵਿਅਕਤੀਆਂ ਅਤੇ 3 ਪੀ. ਓਜ਼ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਨੇ ਪਿਛਲੇ ਇਕ ਹਫ਼ਤੇ ਦੌਰਾਨ ਐੱਨ. ਡੀ. ਪੀ. ਐੱਸ. ਐਕਟ ਤਹਿਤ ਕਾਰਵਾਈ ਕਰਦੇ ਹੋਏ 7 ਮੁਕੱਦਮੇ ਅਤੇ ਐਕਸਾਈਜ਼ ਐਕਟ ਅਧੀਨ 4 ਮੁਕੱਦਮੇ ਦਰਜ ਕਰਕੇ 201 ਗ੍ਰਾਮ ਨਸ਼ੇ ਵਾਲਾ ਪਾਊਡਰ, 10 ਗ੍ਰਾਮ ਹੈਰੋਇਨ, 40 ਨਸ਼ੇ ਵਾਲੇ ਟੀਕੇ ਅਤੇ 48 ਹਜ਼ਾਰ ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਅਸਰਦਾਰ ਅਤੇ ਵਿਗਆਨਿਕ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਚੋਰੀ ਦੇ 4 ਮੁਕੱਦਮੇ ਟਰੇਸ ਕੀਤੇ ਗਏ ਹਨ ਅਤੇ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਚੋਰੀ ਕੀਤਾ ਸਾਮਾਨ, ਘਰੇਲੂ ਸਾਮਾਨ, 30 ਕਿਲੋਗ੍ਰਾਮ ਸਕ੍ਰੈਪ, 40 ਮੀਟਰ ਕੇਬਲ ਤਾਰ ਅਤੇ ਕਰੀਬ 22 ਕਿਲੋਗ੍ਰਾਮ ਚੋਰੀਸ਼ੁਦਾ ਤਾਂਬੇ ਦੀਆਂ ਤਾਰਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਨਸੀਬ ਚੰਦ ਵਾਸੀ ਪਲਾਟਾ ਥਾਣਾ ਨੂਰਪੁਬੇਦੀ ਜਿਸ ਖ਼ਿਲਾਫ਼ ਗੈਰ-ਕਾਨੂੰਨੀ ਮਾਈਨਿੰਗ ਦੇ 5 ਮੁਕੱਦਮੇ ਅਤੇ ਪ੍ਰੇਮ ਸਿੰਗਲਾ ਵਾਸੀ ਮਕਾਨ ਨੰਬਰ 2ਏ, ਸਰਾਭਾ ਨਗਰ, ਥਾਣਾ ਤਰੀਪੜੀ ਜ਼ਿਲ੍ਹਾ ਪਟਿਆਲਾ, ਜਿਸ ਖ਼ਿਲਾਫ਼ ਗੈਰ-ਕਾਨੂੰਨੀ ਮਾਈਨਿੰਗ ਦੇ 11 ਮੁੱਕਦਮੇ ਦਰਜ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕ ਸਭਾ 'ਚ ਗਰਜੇ ਸੁਸ਼ੀਲ ਰਿੰਕੂ, ਚੁੱਕਿਆ ਪੰਜਾਬ ਦੇ ਫੰਡਾਂ ਨੂੰ ਕੇਂਦਰ ਵੱਲੋਂ ਰੋਕਣ ਦਾ ਮੁੱਦਾ
ਗੁਲਨੀਤ ਸਿੰਘ ਖੁਰਾਨਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾੜੇ ਅਨਸਰਾਂ ਅਤੇ ਸਮਾਜ ਵਿਰੋਧੀ ਤੱਤਾਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਸ ਹਰ ਹਾਲਤ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਕੰਮ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਕੋਲ ਸਮਾਜ ਵਿਰੋਧੀ ਤੱਤਾਂ ਸਬੰਧੀ ਜਾਂ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਸਬੰਧੀ ਕੋਈ ਸੂਚਨਾ ਹੈ ਤਾਂ ਉਹ ਤੁਰੰਤ ਪੁਲਸ ਨਾਲ ਸਾਂਝੀ ਕੀਤੀ ਜਾਵੇ।
ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਿਸਾਨ ਦਾ ਸਾਮਾਨ ਘਰ ਤੋਂ ਬਾਹਰ ਕੱਢ ਕੇ ਲਾਏ ਜਿੰਦੇ, ਔਰਤਾਂ ਨਾਲ ਕੀਤੀ ਕੁੱਟਮਾਰ
NEXT STORY