ਨੂਰਪੁਰਬੇਦੀ (ਭੰਡਾਰੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਅੱਜ ਖੇਤਰ ਦੀ ਅਨਾਜ ਮੰਡੀ ਅਬਿਆਣਾ ’ਚ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ ਅਤੇ ਸਮੁੱਚੇ ਅਧਿਕਾਰੀਆਂ ਨੂੰ ਮੰਡੀ ਅੰਦਰ ਕਿਸਾਨਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਨੂੰ ਸੁਚਾਰੂ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ ਨਾਲ ਖੇਤੀ ਪ੍ਰਧਾਨ ਸੂਬੇ ਦੇ ਅਰਥ ਵਿਵਸਥਾ ਦੀ ਰੀੜ ਦੀ ਹੱਡੀ ਹੁੰਦੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਖ਼ਰੀਦਿਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀ ’ਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਅਨਾਜ ਨੂੰ ਢੱਕਣ ਲਈ ਤਿਰਪਾਲਾਂ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਮੰਡੀ ’ਚ ਆਪਣੀ ਫ਼ਸਲ ਵੇਚਣ ਲਈ ਆਉਣ ਵਾਲੇ ਜ਼ਿਮੀਂਦਾਰ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਵਿਧਾਇਕ ਚੱਢਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਨਮੀ ਰਹਿਤ ਫ਼ਸਲ ਹੀ ਮੰਡੀ ’ਚ ਲੈ ਕੇ ਆਉਣ ਤਾਂ ਜੋ ਸਮੇਂ ਸਿਰ ਫ਼ਸਲ ਦੀ ਲਿਫਟਿੰਗ ਕਰਵਾ ਕੇ ਭੁਗਾਤਨ ਕੀਤਾ ਜਾ ਸਕੇ, ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਫ਼ਸਲ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਗੰਨ ਪੁਆਇੰਟ 'ਤੇ ਕਿਡਨੈਪ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਇਸ ਮੌਕੇ ਆੜਤੀ ਐਸੋਸੀਏਸ਼ਨ ਨੇ ਅਨਾਜ ਮੰਡੀ ਅਬਿਆਣਾ ਦੇ ਰਹਿੰਦੇ ਕੱਚੇ ਫੜ ਨੂੰ ਪੱਕਾ ਕਰਨ ਅਤੇ ਮੰਡੀ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਕਰਨ ਦੀ ਵਿਧਾਇਕ ਅੱਗੇ ਮੰਗ ਕੀਤੀ ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਹਲਕਾ ਵਿਧਾਇਕ ਨੇ ਅਧਿਕਾਰੀਆਂ ਨੂੰ ਇਸ ’ਤੇ ਕੰਮ ਕਰਨ ਦੀ ਹਦਾਇਤ ਜਾਰੀ ਕੀਤੀ। ਇਸ ਮੌਕੇ ਜ਼ਿਲਾ ਫੂਡ ਕੰਟਰੋਲਰ ਸਤਵੀਰ ਸਿੰਘ, ਇੰਸਪੈਕਟਰ ਹਰਕਮਲ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੰਡੀ ’ਚ ਹੁਣ ਤੱਕ ਲਗਭਗ 26 ਹਜ਼ਾਰ ਕੁਇੰਟਲ ਫਸਲ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਧਨਤੇਰਸ ਮੌਕੇ 13 ਦੀਵੇ ਜਗਾਉਣ ਦਾ ਕੀ ਹੈ ਰਾਜ਼? ਇੱਕ-ਇੱਕ ਦੀਵਾ ਰੱਖਦੈ ਖ਼ਾਸ ਅਹਿਮੀਅਤ
NEXT STORY