ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਮੁਕੱਦਮਿਆਂ ’ਚ ਨਸ਼ਾ ਕਰਨ ਦੇ ਆਦੀ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਸਿਵਲ ਅਤੇ ਪੁਲਸ ਦੀ ਜੁਆਇੰਟ ਟੀਮ ਵੱਲੋਂ ਸੈਮੀਨਾਰ ਕੀਤੇ ਗਏ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਗਏ। ਇਸ ਤੋਂ ਇਲਾਵਾ ਲੋਕਾ ਦਾ ਸ਼ਿਕਾਇਤਾ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਸਬ-ਡਿਵੀਜ਼ਨਾਂ ਅਤੇ ਥਾਣਾ ਪੱਧਰ 'ਤੇ “ਸ਼ਿਕਾਇਤ ਨਿਵਾਰਣ ਕੈਂਪ" ਲਗਾਏ ਗਏ।
ਇਹ ਵੀ ਪੜ੍ਹੋ: ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ ਵੀ ਸਾਮਾਨ ਖ਼ਰੀਦਣ ਆਉਂਦੇ ਸਨ ਲੋਕ
ਐੱਸ. ਐੱਸ .ਪੀ. ਖੁਰਾਣਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਅੰਮ੍ਰਿਤਪਾਲ ਸਿੰਘ ਉਰਫ਼ ਸੈਂਡੀ ਵਾਸੀ ਮਲਹੋਤਰਾ ਕਾਲੋਨੀ, ਥਾਣਾ ਸਦਰ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਦਵਿੰਦਰ ਸਿੰਘ ਉਰਫ ਭੀਮ ਵਾਸੀ ਪਿੰਡ ਦੁੱਗਰੀ, ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਅਮਨਦੀਪ ਸਿੰਘ ਵਾਸੀ ਪਿੰਡ ਮਾਣਕ ਮਾਜਰਾ, ਥਾਣਾ ਨੂਰਪੁਰਬੇਦੀ ਵੱਲੋਂ ਨਸ਼ਾ ਕਰਨ ਦੇ ਆਦੀ ਅਮਿਤ ਧੀਮਾਨ ਵਾਸੀ ਪਿੰਡ ਸਿੰਬਲ ਮਾਜਰਾ, ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਉਪਕਾਰ ਸਿੰਘ ਵਾਸੀ ਪਿੰਡ ਚੰਦਪੁਰ ਬੇਲਾ ਅਤੇ ਥਾਣਾ ਨੰਗਲ ਵੱਲੋਂ ਨਸ਼ਾ ਕਰਨ ਦੇ ਆਦੀ ਅਜੈ ਕੁਮਾਰ ਵਾਸੀ ਰਾਜ ਨਗਰ ਨੰਗਲ, ਸੁਮਿਤ ਦਮਾਣਾ ਵਾਸੀ ਐੱਫ਼. ਐੱਫ਼. ਬਲਾਕ ਨੰਗਲ ਅਤੇ ਅਕਾਸ਼ ਵਾਸੀ ਇੰਦਰਾ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ: ਪੰਥਕ ਰੀਤੀ-ਰਿਵਾਜਾਂ ਨਾਲ ਜਥੇਦਾਰ ਗੜਗੱਜ ਦੀ ਮੁੜ ਹੋਈ ਦਸਤਾਰਬੰਦੀ, ਨਿਹੰਗ ਜਥੇਬੰਦੀਆਂ ਨੇ ਛੱਡੀ ਨਾਰਾਜ਼ਗੀ
ਐੱਸ. ਐੱਸ. ਪੀ. ਖੁਰਾਣਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਜੁਆਇੰਟ ਟੀਮ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਜ਼ਿਲ੍ਹਾ ਦੇ ਵੱਖ-ਵੱਖ ਪਿੰਡਾ ਵਿੱਚ ਚੈਕਿੰਗ ਕੀਤੀ ਗਈ। ਇਨ੍ਹਾਂ ਟੀਮਾ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਾਤਾਵਰਣ ਅਨੁਕੂਲ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਵੱਲੋਂ ਪਬਲਿਕ ਦੀ ਸਹੂਲਤ ਲਈ ਉਨ੍ਹਾਂ ਦੀਆਂ ਸ਼ਿਕਾਇਤਾ ਦਾ ਜਲਦ ਨਿਪਟਾਰਾ ਕਰਨ ਦੇ ਉਦੇਸ਼ ਨਾਲ ਸਬ-ਡਿਵੀਜ਼ਨ ਅਤੇ ਥਾਣਾ ਪੱਧਰ 'ਤੇ ''ਸ਼ਿਕਾਇਤ ਨਿਵਾਰਣ ਕੈਂਪ" (ਸਮਾਧਾਨ ਕੈਂਪ) ਲਗਾਏ ਗਏ। ਜਿਸ ਦੌਰਾਨ ਪਬਲਿਕ ਦੀਆਂ ਸ਼ਿਕਾਇਤਾ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆਂ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਗਜ਼ਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰ ਥਾਣਾ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁੜ ਹੋਈ ਦਸਤਾਰਬੰਦੀ, ਆਖੀਆਂ ਵੱਡੀਆਂ ਗੱਲਾਂ
ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਕ ਹੋਰ SHO 'ਤੇ ਡਿੱਗ ਸਕਦੀ ਹੈ ਗਾਜ! ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ, ਪੁਲਸ ਨੇ ਕੀਤੀ ਕਾਰਵਾਈ
NEXT STORY