ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਬਲਾਕ ਕਾਂਗਰਸ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਪਿੰਡਾਂ ਵਿੱਚ ਅਧੂਰੇ ਪਏ ਵਿਕਾਸ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਾਈਸ ਚੇਅਰਮੈਨ ਰਾਕੇਸ਼ ਵੋਹਰਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਗੋਲਡੀ ਕਲਿਆਣਪੁਰ ਦੀ ਪ੍ਰੇਰਨਾ ਨਾਲ ਕਾਂਗਰਸ ਵਿੱਚ ਸ਼ਾਮਲ ਹੋਏ ਪਿੰਡ ਸਲੇਮਪੁਰ ਘੋੜਾਵਾਹਾ ਦੇ ਨੌਜਵਾਨਾਂ ਰਾਜੂ, ਪਵਨ, ਲਵਪ੍ਰੀਤ, ਮਨਦੀਪ ਸਿੰਘ, ਵਿਕਰਮ ਅਤੇ ਸਾਜਨ ਆਦਿ ਨੂੰ ਸਨਮਾਨਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਗਿਲਜ਼ੀਆਂ ਨੇ ਆਖਿਆ ਕਿ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਸਰਕਾਰ ਨੇ ਉੜਮੁੜ ਵਿਧਾਨ ਸਭਾ ਹਲਕੇ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਪਤੀ ਵੱਲੋਂ ਪਤਨੀ ਦਾ ਕਤਲ, ਖ਼ੁਦ ਫੋਨ ਕਰਕੇ ਸਾਲੇ ਨੂੰ ਦਿੱਤੀ ਕਤਲ ਦੀ ਜਾਣਕਾਰੀ
ਉਨ੍ਹਾਂ ਆਖਿਆ ਕਿ ਪਿੰਡਾਂ ਵਿੱਚ ਅਧੂਰੇ ਰਹਿੰਦੇ ਵਿਕਾਸ ਕੰਮਾਂ ਨੂੰ ਜਲਦ ਨੇਪਰੇ ਚਾੜਨ ਲਈ ਉਹ ਪਿੰਡ ਪਿੰਡ ਜਾ ਕੇ ਪੰਚਾਇਤਾ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਜਾਣਕਾਰੀ ਹਾਸਲ ਕਰ ਰਹੇ ਹਨ ਅਤੇ ਇਸੇ ਜਾਣਕਾਰੀ ਦੇ ਅਧਾਰ ਤੇ ਸਮੂਹ ਪਿੰਡਾਂ ਵਿੱਚ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਚੇਅਰਮੈਨ ਲਖਵੀਰ ਸਿੰਘ ਲੱਖੀ, ਸੁਖਵਿੰਦਰ ਸਿੰਘ ਗੁੱਜਰ, ਗੁਰਸੇਵਕ ਮਾਰਸ਼ਲ, ਅਨਿਲ ਪਿੰਕਾ, ਕੀਮਤੀ ਲਾਲ, ਜਗਨ ਨਾਥ, ਰਾਜਾ, ਜਤਿੰਦਰ ਪਾਲ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ’ਚ ਗੈਂਗਸਟਰਾਂ ਤੇ ਮਾਫ਼ੀਆ ਦਾ ਰਾਜ, ਸਰਕਾਰ ਤੇ ਪੁਲਸ ਅਪਰਾਧ ਰੋਕਣ ’ਚ ਅਸਫ਼ਲ : ਅਸ਼ਵਨੀ ਸ਼ਰਮਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੁੱਟਮਾਰ ਦੇ ਦੋਸ਼ ਹੇਠ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY