ਜਲੰਧਰ/ਸੰਗਰੂਰ (ਵੈੱਬ ਡੈਸਕ) : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਤਿਹਵੀਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਹੈ, ਮਾਸੂਮ ਫਤਿਹਵੀਰ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦੁੱਖ ਭਰੀ ਘੜੀ ਵਿਚ ਉਸ ਦੇ ਮਾਪਿਆਂ ਨਾਲ ਮੈਨੂੰ ਦਿਲੋਂ ਹਮਦਰਦੀ ਹੈ। ਅਕਾਲ ਪੁਰਖ ਉਨ੍ਹਾਂ ਨੂੰ ਇਸ ਦੁੱਖ ਦੀ ਘੜੀ ਵਿਚ ਹੌਸਲਾ ਬਖਸ਼ਣ। ਉਨ੍ਹਾਂ ਅੱਗੇ ਲਿਖਿਆ ਹੈ ਕਿ ਸਾਨੂੰ ਹੁਣ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਪੰਜਾਬ 'ਚ ਮੁੜ ਕੋਈ ਫਤਿਹਵੀਰ ਅਜਿਹੀ ਹੋਣੀ ਦਾ ਸ਼ਿਕਾਰ ਨਾ ਹੋਵੇ।
ਦੱਸ ਦੇਈਏ ਕਿ ਫ਼ਤਹਿਵੀਰ ਸਿੰਘ ਬੀਤੇ ਵੀਰਵਾਰ ਨੂੰ ਆਪਣੇ ਖੇਤ ਵਿਚ ਬਣੇ ਹੋਏ ਬੋਰਵੈੱਲ ਵਿਚ ਡਿੱਗ ਪਿਆ ਸੀ, ਹਾਲਾਂਕਿ ਉਸ ਦੀ ਮਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਹੋ ਗਈ। ਉਦੋਂ ਤੋਂ ਲੈ ਕੇ ਹੁਣ ਤੱਕ ਉਸ ਨੂੰ ਬਚਾਉਣ ਲਈ ਵੱਖ-ਵੱਖ ਟੀਮਾਂ ਲੱਗੀਆਂ ਹੋਈਆਂ ਸਨ, ਪਰ ਅੱਜ ਮੰਗਲਵਾਰ ਤੜਕੇ ਸਵੇਰੇ ਸਵਾ 5 ਵਜੇ ਦੇ ਕਰੀਬ ਫਤਿਹਵੀਰ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਉਦੋਂ ਤੱਕ ਉਹ ਦੁਨੀਆ ਨੂੰ ਅਲਵਿਦਾ ਆਖ ਚੁੱਕਾ ਸੀ। ਸੁਸਤ ਰਫ਼ਤਾਰ ਕਾਰਨ ਸਰਕਾਰ ਤੇ ਪ੍ਰਸ਼ਾਸਨ ਦੀ ਖ਼ੂਬ ਕਿਰਕਿਰੀ ਵੀ ਹੋਈ ਅਤੇ ਹੁਣ ਬੱਚੇ ਪ੍ਰਤੀ ਗੰਭੀਰਤਾ ਨਾ ਦਿਖਾਉਣ ਕਰਕੇ ਲੋਕਾਂ ਵੱਲੋਂ ਵੱਖ-ਵੱਖ ਥਾਂਵਾਂ 'ਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਾਂਗਰਸੀਆਂ ਦੀਆਂ ਫਿਲਹਾਲ ਨਜ਼ਰਾਂ ਦਿੱਲੀ ਦਰਬਾਰ ਵਲ
NEXT STORY