ਸੁਲਤਾਨਪੁਰ ਲੋਧੀ (ਸੋਢੀ )- ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੰਕੈਡਰੀ ਸਕੂਲ ਵਿਖੇ ਦੀਵਾਲੀ ਨੂੰ ਲੈ ਕੇ ਕਰਵਾਏ ਗਏ ਸਮਾਗਮ ਵਿੱਚ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਸਕੂਲ ਦੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਦੱਸਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਖ਼ੁਸ਼ੀਆਂ ਦੇ ਇਹਨਾਂ ਤਿਉਹਾਰ ਵਿਚ ਅਜੋਕੇ ਸਮੇਂ ਦੌਰਾਨ ਪਟਾਕੇ ਚਲਾਉਣ ਦੀ ਪਈ ਪਿਰਤ ਵਾਤਾਵਰਣ ਦਾ ਵੱਡਾ ਨੁਕਸਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਤਰ੍ਹਾਂ ਨਾਲ ਪਟਾਕਿਆਂ ਦੇ ਰੂਪ ਵਿਚ ਨੋਟਾਂ ਨੂੰ ਅੱਗ ਲਗਾ ਕਰੋੜਾਂ ਰੁਪਏ ਫੂਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਰੂਪ ਵਿਚ ਫੂਕੇ ਜਾਣ ਵਾਲੇ ਪੈਸਿਆਂ ਨਾਲ ਲੋੜਵੰਦਾਂ ਦੀ ਮਦਦ ਕਰਕੇ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਪਹਿਰਾ ਦੇ ਕੇ ਅਸੀਸਾਂ ਦੇ ਨਾਲ-ਨਾਲ ਇਨ੍ਹਾਂ ਪੈਸਿਆਂ ਦਾ ਵੱਧ ਲਾਹਾ ਲਿਆ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਰੌਸ਼ਨੀ ਦੇ ਤਿਉਹਾਰ ਮੌਕੇ ਘਰਾਂ ਨੂੰ ਰੁਸ਼ਨਾਉਣ ਦੇ ਨਾਲ-ਨਾਲ ਆਪਣੇ ਹਿਰਦਿਆਂ ਨੂੰ ਵੀ ਰੁਸ਼ਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਇਕ ਅਹਿਮ ਮੁੱਦੇ ਵਜੋਂ ਉਭਰ ਰਹੇ ਜਲਵਾਯੂ ਪਰਿਵਰਤਨ ਦੇ ਮੁੱਦੇ ਵਿਚ ਜੇਕਰ ਕਿਸੇ ਦਾ ਸਭ ਤੋਂ ਵੱਡਾ ਸਹਿਯੋਗ ਹੈ ਤਾਂ ਉਹ ਪ੍ਰਦੂਸ਼ਣ ਦਾ ਹੀ ਹੈ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਕਾਲ ਡਿਟੇਲ ਤੋਂ ਹੋਇਆ ਵੱਡਾ ਖ਼ੁਲਾਸਾ
ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜੇ ਤਿਉਹਾਰ ਨੂੰ ਅਸੀਂ ਖ਼ੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਸਮਝਦੇ ਸੀ ਅਜੋਕੇ ਸਮਾਜ ਵਿਚ ਉਹ ਤਿਉਹਾਰ ਸਿਰਫ਼ ਪਟਾਕਿਆਂ ਅਤੇ ਸ਼ੋਰ ਸ਼ਰਾਬੇ ਤੱਕ ਹੀ ਸੀਮਿਤ ਰਹਿ ਗਿਆ ਹੈ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਹਰੀ ਦੀਵਾਲੀ ਮਨਾਉਣ ਦਾ ਅਹਿਦ ਲਿਆ ਗਿਆ ਅਤੇ ਦੀਵਾਲੀ ਮੌਕੇ ਇਕ-ਇਕ ਬੂਟਾ ਲਗਾਉਣ ਦਾ ਪ੍ਰਣ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸੰਤ ਸੀਚੇਵਾਲ ਵਲੋਂ ਸਕੂਲ ਦੀ ਬਿਲਡਿੰਗ ਵਿੱਚ ਬੂਟੇ ਵੀ ਲਗਾਏ ਗਏ। ਇਸ ਮੋਕੇ ਸਮਾਗਮ ਵਿੱਚ ਸੁਰਜੀਤ ਸਿੰਘ ਸ਼ੰਟੀ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਰਜਵੰਤ ਕੌਰ, ਪ੍ਰਿੰਸੀਪਲ ਸਤਪਾਲ ਸਿੰਘ, ਸਕੂਲ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸਕੂਲ ਦੇ ਬੱਚਿਆਂ ਸਮੇਤ ਉਨ੍ਹਾਂ ਦੇ ਮਾਪੇ ਹਾਜ਼ਰ ਰਹੇ।
ਜ਼ਿਲ਼੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਤ
ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਸੀਚੇਵਾਲ ਵਿਖੇ ਚਲਾਈਆਂ ਜਾ ਰਹੀਆਂ ਖੇਡ ਅਕੈਡਮੀਆਂ ਬੱਚਿਆਂ ਲਈ ਇਕ ਨਰਸਰੀਆਂ ਸਾਬਿਤ ਹੋ ਰਹੀਆਂ ਹਨ ਜਿੱਥੇ ਬੱਚਿਆਂ ਨੂੰ ਰਾਸ਼ਟਰੀ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਨਾਲ ਜੀਅ ਜਾਣ ਨਾਲ ਮਿਹਨਤ ਕਰਨ ਲਈ ਕਿਹਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਸੂਹਾ 'ਚ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ, ਟੁਕੜਿਆਂ 'ਚ ਬਿਖਰੀ ਮਿਲੀ ਲਾਸ਼
NEXT STORY