ਸੁਲਤਾਨਪੁਰ ਲੋਧੀ (ਸੋਢੀ)-ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਿ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸੁਲਤਾਨਪੁਰ ਲੋਧੀ ਦੇ ਸਮੁੱਚੇ ਪ੍ਰੈੱਸ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਅਤੇ ਆਯੋਜਿਤ ਗੁਰਮਤਿ ਸਮਾਗਮਾਂ ਦੌਰਾਨ ਡਟ ਕੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਸਮੇਂ ਗੱਲਬਾਤ ਦੌਰਾਨ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਰੇਨਾਂ ’ਚ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਸਰਕਾਰੀ ਅਧਿਕਾਰੀਆਂ ਨੂੰ ਨਿਗਰਾਨ ਕਮੇਟੀਆਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 21 ਨਵੰਬਰ ਲਈ ਹੋਇਆ ਵੱਡਾ ਐਲਾਨ, NH ਤੇ ਰੇਲਵੇ ਟਰੈਕ...
ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਬਾਈਪਾਸ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਡਰੇਨ ’ਚ ਸਿਰਫ਼ ਸੋਧਿਆ ਪਾਣੀ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਸੰਤ ਸੀਚੇਵਾਲ ਨੇ ਡਰੇਨੇਜ਼ ਵਿਭਾਗ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਦਾ ਸਾਂਝੇ ਤੌਰ ’ਤੇ ਦੌਰਾ ਕਰਨ ਲਈ ਕਿਹਾ ਤਾਂ ਜੋ ਇਸ ’ਚ ਆ ਰਹੀ ਤਕਨੀਕੀ ਰੁਕਾਵਟ ਨੂੰ ਜਲਦ ਤੋਂ ਜਲਦ ਦੂਰ ਕਰਕੇ 100 ਕਿਊਸਿਕ ਪਾਣੀ ਛੱਡਣ ਦਾ ਰਾਹ ਪੱਧਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਡਰੇਨ ’ਚ ਪੱਥਰ ਲੱਗਣ ਦੇ ਨਾਲ-ਨਾਲ ਪਾਣੀ ਛੱਡਣ ਲਈ ਚੈਨਲ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਨਗਰੀ ਦੀ ਸਫ਼ਾਈ ਲਈ ਅਧਿਕਾਰੀਆਂ ਅਤੇ ਨਗਰ ਕੌਸਲ ਵੱਲੋਂ ਧਿਆਨ ਨਾ ਦੇਣ ’ਤੇ ਵੀ ਦੁੱਖ਼ ਪ੍ਰਗਟਾਇਆ ਕਿ ਸਤਿਗੁਰੂ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਨਗਰੀ ਦੇ ਵਿਕਾਸ ਅਤੇ ਸਾਫ਼-ਸਫ਼ਾਈ ਲਈ ਕੋਈ ਅਧਿਕਾਰੀ ਧਿਆਨ ਨਹੀਂ ਦੇ ਰਿਹਾ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
ਇਸ ਸਮੇਂ ਉਨ੍ਹਾਂ ਦਿ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਨੰਬਰਦਾਰ ਸੁਰਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਧਾਲੀਵਾਲ, ਵਰੁਣ ਸ਼ਰਮਾ, ਨਰੇਸ਼ ਕੁਮਾਰ ਹੈਪੀ, ਮਾਸਟਰ ਜਗਮੋਹਨ ਸਿੰਘ ਜਾਂਗਲਾ, ਖਜ਼ਾਨਚੀ ਸਿਮਰਨਪ੍ਰੀਤ ਸਿੰਘ ਸੰਧੂ, ਕੁਲਬੀਰ ਸਿੰਘ ਮਿੰਟੂ, ਰਾਕੇਸ਼ ਕੁਮਾਰ ਤੇ ਪਾਲ ਸਿੰਘ ਨੌਲੀ ਪੀ. ਏ. ਸੰਤ ਸੀਚੇਵਾਲ ਦਾ ਵਿਸ਼ੇਸ਼ ਸਨਮਾਨ ਸਿਰੋਪਾਓ ਦੇ ਕੇ ਕੀਤਾ। ਸੰਤ ਸੀਚੇਵਾਲ ਨੇ ਸਮੂਹ ਸੰਗਤਾਂ ਨੂੰ ਕਿਹਾ ਕਿ ਇਸ ਸਮੇਂ ਵਾਤਾਵਰਣ, ਪਾਣੀ ਤੇ ਹਵਾ ਨੂੰ ਬਚਾਉਣ ਲਈ ਸਾਨੂੰ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਸਾਡੇ ਕੁਦਰਤੀ ਸਰੋਤ ਪ੍ਰਦੂਸ਼ਣ ਨਾਲ ਪਲੀਤ ਹੋ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 21 ਤਾਰੀਖ਼ ਤੱਕ Weather ਦੀ ਪੜ੍ਹੋ ਨਵੀਂ ਅਪਡੇਟ! ਮੀਂਹ ਨੂੰ ਲੈ ਕੇ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
NEXT STORY