ਟਾਂਡਾ ਉੜਮੁੜ (ਪਰਮਜੀਤ ਮੋਮੀ)- ਪਿੰਡ ਜਲਾਲਪੁਰ ਵਿਖੇ ਬੇਟ ਖੇਤਰ ਨਾਲ ਸੰਬੰਧਿਤ ਵੱਖ-ਵੱਖ ਪੰਚਾਇਤਾਂ ਦੀਆਂ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੁਸ਼ਕਿਲਾਂ ਸੁਣੀਆਂ। ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ ਦੀ ਅਗਵਾਈ ਵਿੱਚ ਪਿੰਡਾਂ ਦੇ ਸਰਪੰਚਾਂ-ਪੰਚਾਂ ਨੰਬਰਦਾਰਾਂ ਅਤੇ ਮੋਹਤਵਾਰ ਅਤੇ ਪਤਵੰਤੇ ਸੱਜਣਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ।
ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਸਰਪੰਚਾਂ-ਪੰਚਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸੁਣੀਆਂ। ਇਸ ਸਮੇਂ ਵਿਧਾਇਕ ਜਸਵੀਰ ਰਾਜਾ ਨੇ ਆਪਣੇ ਸੰਬੋਧਨ ਵਿੱਚ ਸਭ ਤੋਂ ਪਹਿਲਾਂ ਪਹੁੰਚੇ ਹੋਏ ਸਰਪੰਚਾਂ-ਪੰਚਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਹਲਕਾ ਟਾਂਡਾ ਦੀ ਬਿਹਤਰੀ ਵਾਸਤੇ ਕਾਰਜ ਕੀਤੇ ਜਾ ਰਹੇ ਹਨ, ਉਥੇ ਹੀ ਬੇਟ ਖੇਤਰ ਦੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਵੀ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਡਿਊਟੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ, ਤੇਜ਼ ਹਨ੍ਹੇਰੀ ਨਾਲ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਕਿਸਾਨਾਂ ਲਈ ਸਲਾਹ
ਇਸ ਮੌਕੇ ਉਨਾਂ ਦੱਸਿਆ ਕਿ ਬੇਟ ਖੇਤਰ ਦੇ ਲੋਕਾਂ ਦੀ ਪ੍ਰਮੁੱਖ ਮੰਗ ਧੁੱਸੀ ਬੰਨ ਦੀ ਸੜਕ ਦਾ ਜਲਦ ਹੀ ਨਵੇਂ ਸਿਰੇ ਤੋਂ ਨਿਰਮਾਣ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਨਵੀਂ ਸਹੂਲਤ ਪ੍ਰਧਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਿਆਸ ਦਰਿਆ ਦੇ ਕਾਰਨ ਹਰ ਸਾਲ ਹੀ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਨੂੰ ਲੱਗ ਰਹੇ ਖੋਰੇ ਤੋਂ ਬਚਾਉਣ ਲਈ ਇਸ ਨਹਿਰੀ ਵਿਭਾਗ ਵੱਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਜਾਰੀ ਗਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨਾ ਸਰਕਾਰ ਵੱਲੋਂ ਜਾਰੀ ਯੁੱਧ ਨਸ਼ਿਆਂ ਵਿਰੁੱਧ ਦੇ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਇਲਾਕੇ ਅੰਦਰ ਨਸ਼ਿਆ ਜੀ ਰੋਕਥਾਮ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਇਸੇ ਦੌਰਾਨ ਹੀ ਪਿੰਡਾਂ ਦੇ ਸਰਪੰਚਾਂ-ਪੰਚਾਂ ਅਤੇ ਮੋਹਤਬਾਰ ਵਿਅਕਤੀਆਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਇਲਾਕੇ ਖੇਤਰ ਦੇ ਸਰਪੰਚਾਂ ਵੱਲੋਂ ਵਿਧਾਇਕ ਰਾਜਾ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਤਰਸੇਮ ਸਿੰਘ ਨੰਗਲੀ, ਸਿਕੰਦਰ ਸਿੰਘ ਨਿਊਜ਼ੀਲੈਂਡ, ਕੁਲਵੰਤ ਸਿੰਘ, ਪ੍ਰਧਾਨ ਜਗਤਾਰ ਸਿੰਘ, ਸਾਬਕਾ ਸਰਪੰਚ ਬਚਿੱਤਰ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਮਨਜੀਤ ਸਿੰਘ, ਤਰਸੇਮ ਸਿੰਘ, ਪ੍ਰੀਤਮ ਸਿੰਘ ਭੂਲਪੁਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸੀਲ ਕਰ 'ਤਾ ਪੰਜਾਬ ਦਾ ਇਹ ਇਲਾਕਾ! ਪੁਲਸ ਫੋਰਸ ਤਾਇਨਾਤ, ਹੋ ਗਿਆ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਿਗੜੇਗਾ ਮੌਸਮ, ਤੇਜ਼ ਹਨ੍ਹੇਰੀ ਨਾਲ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਕਿਸਾਨਾਂ ਲਈ ਸਲਾਹ
NEXT STORY