ਟਾਂਡਾ ਉੜਮੁੜ (ਪਰਮਜੀਤ ਮੋਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ ਨੇ ਸਰਕਾਰੀ ਹਸਪਤਾਲ ਟਾਂਡਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਟਾਂਡਾ ਡਾ. ਕਰਨ ਸੈਣੀ, ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਕੇਵਲ ਸਿੰਘ, ਸੁਪਰਡੈਂਟ ਐੱਸ. ਡੀ. ਐੱਮ. ਦਫ਼ਤਰ ਟਾਂਡਾ ਸੁਖਵਿੰਦਰ ਸਿੰਘ ਅਤੇ ਹਸਪਤਾਲ ਦੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
ਇਸ ਸਮੇਂ ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ ਨੇ ਸਰਕਾਰੀ ਹਸਪਤਾਲ ਟਾਂਡਾ ਦੇ ਨਸ਼ਾ ਛਡਾਓ ਵਾਰਡ ਦਾ ਦੌਰਾ ਕਰਦੇ ਹੋਏ ਨੋਡਲ ਅਫ਼ਸਰ ਡਾ. ਕਰਤਾਰ ਸਿੰਘ ਤੇ ਸਮੂਹ ਸਟਾਫ ਪਾਸੋਂ ਨਸ਼ੇ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹਰੇਕ ਡਿਪਾਰਟਮੈਂਟ ਨਸ਼ਿਆਂ ਖ਼ਿਲਾਫ਼ ਯੁੱਧ ਲੜ ਰਿਹਾ ਹੈ, ਜਿਸ ਦੇ ਹੁਣ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ।
ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਨਸ਼ਿਆਂ ਦਾ ਤਿਆਗ ਕਰਨ ਲਈ ਆਉਣ ਵਾਲੇ ਮਰੀਜ਼ਾਂ ਨਾਲ ਸਮੁੱਚੇ ਸਟਾਫ਼ ਨੂੰ ਵਧੀਆ ਤਰੀਕੇ ਨਾਲ ਪੇਸ਼ ਆਉਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਇਲਾਜ ਵੀ ਬਿਲਕੁਲ ਸੌਖੇ ਅਤੇ ਸਹੀ ਤਰੀਕੇ ਨਾਲ ਕਰਨ ਦੀ ਤਾਗੀਦ ਕੀਤੀ। ਯੁੱਧ ਨਸ਼ਿਆਂ ਵਿਰੁੱਧ ਲੜੀ ਤਹਿਤ ਪਹਿਲਾਂ ਇਕ ਬਲਾਕ ਪੱਧਰੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਸਾਹਿਬਾਨ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਜਿੰਮੇਵਾਰ ਸ਼ਖਸ਼ੀਅਤਾਂ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਐੱਸ. ਐੱਚ. ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਹਿੱਸਾ ਲਿਆ। ਜਿਸ ਦੌਰਾਨ ਨਸ਼ਿਆਂ ਦੀ ਰੋਕਥਾਮ ਅਤੇ ਇਸ ਨੂੰ ਜੜ੍ਹੋ ਖ਼ਤਮ ਕਰਨ ਲਈ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਟਾਂਡਾ ਡਾ. ਕਰਨ ਸੈਣੀ ਨੇ ਐੱਸ. ਡੀ. ਐੱਮ. ਟਾਂਡਾ ਨੂੰ ਦੱਸਿਆ ਕਿ ਰੋਜ਼ਾਨਾ ਹੀ ਹਸਪਤਾਲ ਦੇ ਨਸ਼ਾ ਛਡਾਊ ਵਾਰਡ ਵਿੱਚ 60 ਤੋਂ 70 ਮਰੀਜ਼ ਆਉਂਦੇ ਹਨ, ਜਿਨਾਂ ਨੂੰ ਦਵਾਈ ਦੇ ਕੇ ਨਸ਼ਿਆਂ ਦਾ ਤਿਆਗ ਕਰਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ।
ਚੋਰਾਂ ਦੇ ਹੌਂਸਲੇ ਬੁਲੰਦ! ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
NEXT STORY