ਜਲੰਧਰ (ਜ.ਬ.)- ਮਿੱਠਾਪੁਰ ’ਚ ਇਕ ਸਕਿਓਰਿਟੀ ਗਾਰਡ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੋਸ਼ ਹੈ ਕਿ ਸਕਿਓਰਿਟੀ ਗਾਰਡ ਆਪਣੀ ਪਤਨੀ ਤੋਂ ਪਰੇਸ਼ਾਨ ਸੀ, ਜਿਹੜੀ ਉਸ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੰਦੀ ਸੀ ਅਤੇ ਪਿਛਲੇ ਇਕ ਮਹੀਨੇ ਤੋਂ ਬੱਚੀਆਂ ਸਮੇਤ ਆਪਣੇ ਪੇਕੇ ਘਰ ਰਹਿ ਰਹੀ ਸੀ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ।
ਮ੍ਰਿਤਕ ਦੀ ਭੈਣ ਪਰਮਜੀਤ ਕੌਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਭਰਾ ਦਾ ਵਿਆਹ 7 ਸਾਲ ਪਹਿਲਾਂ ਗੁਰਦਾਸਪੁਰ ਦੇ ਪਿੰਡ ਕਲੇਰ ਕਲਾਂ ਦੀ ਰਹਿਣ ਵਾਲੀ ਸ਼ਰਨਜੀਤ ਕੌਰ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਤੋਂ ਸ਼ਰਨਜੀਤ ਕਿਸੇ ਨਾ ਕਿਸੇ ਗੱਲ ਤੋਂ ਕਲੇਸ਼ ਕਰਦੀ ਰਹਿੰਦੀ ਸੀ। ਉਨ੍ਹਾਂ ਦੀਆਂ 2 ਬੱਚੀਆਂ ਸਨ। ਦੋਸ਼ ਹੈ ਕਿ ਉਹ ਕਲੇਸ਼ ਕਰਕੇ ਆਪਣੇ ਪੇਕੇ ਘਰ ਚਲੀ ਜਾਂਦੀ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਨੂੰ ਗਲਤੀ ਨਾ ਹੋਣ ਦੇ ਬਾਵਜੂਦ ਪੰਚਾਇਤ ’ਚ ਮੁਆਫ਼ੀ ਮੰਗ ਕੇ ਉਸ ਨੂੰ ਵਾਪਸ ਲਿਆਉਣਾ ਪੈਂਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, MP ਮੈਂਬਰਸ਼ਿਪ ਰੱਦ ਕਰਨ ਦੀ ਮੰਗ
ਪਰਮਜੀਤ ਕੌਰ ਨੇ ਦੱਸਿਆ ਕਿ ਸ਼ਰਨਜੀਤ ਕੁਝ ਦਿਨ ਤਾਂ ਠੀਕ ਰਹਿੰਦੀ ਪਰ ਬਾਅਦ ’ਚ ਦੋਬਾਰਾ ਕਲੇਸ਼ ਕਰਦੀ ਅਤੇ ਪੇਕੇ ਚਲੀ ਜਾਂਦੀ। ਦੋਸ਼ ਹੈ ਕਿ ਪਿਛਲੇ ਇਕ ਮਹੀਨੇ ਤੋਂ ਸ਼ਰਨਜੀਤ ਦੋਵੇਂ ਬੱਚੀਆਂ ਸਮੇਤ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਗੁਰਮੀਤ ਸਿੰਘ ਨੂੰ ਜੇਲ੍ਹ ਭੇਜਣ ਦੀਆਂ ਧਮਕੀਆਂ ਦੇ ਰਹੀ ਸੀ। ਗੁਰਮੀਤ ਆਪਣੀ ਪਤਨੀ ਨੂੰ ਮਨਾਉਣ ਲਈ 3 ਵਾਰ ਆਪਣੇ ਸਹੁਰੇ ਗਿਆ ਪਰ ਉਸ ਨੂੰ ਬੇਇੱਜ਼ਤ ਕਰਕੇ ਵਾਪਸ ਭੇਜ ਦਿੱਤਾ ਗਿਆ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਰਹਿਣ ਲੱਗਾ ਅਤੇ ਇਸ ਕਾਰਨ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਥਾਣਾ ਨੰ. 7 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਨੇ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸ਼ਰਨਜੀਤ ਕੌਰ ਅਤੇ ਉਸ ਦੇ ਹੋਰ ਪੇਕੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਨੰ. 7 ਦੀ ਇੰਚਾਰਜ ਅਨੂ ਪਲਿਆਲ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਹਾਦਸੇ ਨੇ ਉਜਾੜ ਦਿੱਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਾਰ ਚਾਲਕ ਵੱਲੋਂ ਅਚਾਨਕ ਯੂ-ਟਰਨ ਲੈਣ ਕਾਰਨ ਹਾਈਵੇਅ ’ਤੇ 4 ਵਾਹਨ ਟਕਰਾਏ, ਬੱਚੀ ਸਣੇ 6 ਜ਼ਖ਼ਮੀ
NEXT STORY