ਜਲੰਧਰ (ਖੁਰਾਣਾ)–ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਿਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਹੁਣ ਸੀਨੀਅਰ ਡਿਪਟੀ ਮੇਅਰ ਵੀ ਗੰਭੀਰ ਹੋ ਗਏ ਹਨ। ਉਨ੍ਹਾਂ ਇਸ ਮਾਮਲੇ ਵਿਚ ਸਖ਼ਤੀ ਵਿਖਾਉਂਦੇ ਹੋਏ ਜੁਆਇੰਟ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਵਿਸਤ੍ਰਿਤ ਜਾਣਕਾਰੀ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੇਅਰ ਵੱਲੋਂ ਤਹਿਬਾਜ਼ਾਰੀ ਬ੍ਰਾਂਚ ਦੇ ਨਾਲ ਮੀਟਿੰਗ ਕਰਕੇ ਇਸ ਵਿਭਾਗ ਵਿਚ ਫੈਲੇ ਭ੍ਰਿਸ਼ਟਾਚਾਰ ’ਤੇ ਡੂੰਘੀ ਨਾਰਾਜ਼ਗੀ ਪ੍ਰਗਟਾਈ ਗਈ ਸੀ ਅਤੇ ਹੁਣ ਸੀਨੀਅਰ ਡਿਪਟੀ ਮੇਅਰ ਨੇ ਵੀ ਇਸ ਬ੍ਰਾਂਚ ਨੂੰ ਆਪਣੇ ਨਿਸ਼ਾਨੇ ’ਤੇ ਲੈਂਦੇ ਹੋਏ ਕਈ ਅਹਿਮ ਜਾਣਕਾਰੀਆਂ ਮੰਗੀਆਂ ਹਨ।
ਇਹ ਵੀ ਪੜ੍ਹੋ: ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ ਗੱਦਾਰ ਤੇ FBI ਦਾ ਏਜੰਟ
ਆਪਣੀ ਚਿੱਠੀ ਵਿਚ ਉਨ੍ਹਾਂ ਪੁੱਛਿਆ ਹੈ ਕਿ ਸ਼ਹਿਰ ਵਿਚ ਕੁੱਲ੍ਹ ਕਿੰਨੀਆਂ ਜਾਇਜ਼ ਅਤੇ ਨਾਜਾਇਜ਼ ਪਾਰਕਿੰਗ ਚੱਲ ਰਹੀਆਂ ਹਨ। ਵਿਸ਼ੇਸ਼ ਰੂਪ ਨਾਲ ਰੰਗਲਾ ਵਿਹੜਾ ਇਲਾਕੇ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਚੱਲ ਰਹੀ ਨਾਜਾਇਜ਼ ਪਾਰਕਿੰਗ ਅਤੇ ਉਥੇ ਖੁੱਲ੍ਹੇਆਮ ਕੀਤੀ ਜਾ ਰਹੀ ਪਰਚੀ ਦੇ ਨਾਂ ’ਤੇ ਵਸੂਲੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਗਮ ਅਧਿਕਾਰੀਆਂ ਵੱਲੋਂ ਐੱਫ. ਆਈ. ਆਰ. ਦਰਜ ਕਰਵਾਉਣ ਦੀ ਚਿਤਾਵਨੀ ਦੇ ਬਾਵਜੂਦ ਉਥੇ ਨਾਜਾਇਜ਼ ਵਸੂਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸ ਦੇ ਇਲਾਵਾ ਸੀਨੀਅਰ ਡਿਪਟੀ ਮੇਅਰ ਨੇ ਇਹ ਵੀ ਜਾਣਕਾਰੀ ਮੰਗੀ ਹੈ ਕਿ ਨਗਰ ਨਿਗਮ ਦੀ ਹੱਦ ਅੰਦਰ ਕਿੰਨੀਆਂ ਮੰਡੀਆਂ ਲੱਗਦੀਆਂ ਹਨ, ਉਨ੍ਹਾਂ ਦਾ ਸਰੂਪ ਕੀ ਹੈ ਅਤੇ ਉਨ੍ਹਾਂ ਵਿਚ ਕਿੰਨੀਆਂ ਛੋਟੀਆਂ ਦੁਕਾਨਾਂ ਸੰਚਾਲਿਤ ਹੁੰਦੀਆਂ ਹਨ। ਨਾਲ ਹੀ ਇਹ ਵੀ ਪੁੱਛਿਆ ਗਿਆ ਹੈ ਕਿ ਤਹਿਬਾਜ਼ਾਰੀ ਵਿਭਾਗ ਇਨ੍ਹਾਂ ਤੋਂ ਕਿੰਨੀ ਵਸੂਲੀ ਕਰਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ, ਇਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਉਨ੍ਹਾਂ ਸ਼ਹਿਰ ਵਿਚ ਚੱਲ ਰਹੀਆਂ ਰੇਹੜੀਆਂ, ਖੋਖਿਆਂ ਅਤੇ ਫੜ੍ਹੀਆਂ ਦੀ ਕੁੱਲ੍ਹ ਗਿਣਤੀ, ਉਨ੍ਹਾਂ ਵਿਚੋਂ ਕਿੰਨਿਆਂ ਨੂੰ ਨਿਗਮ ਵੱਲੋਂ ਪਰਚੀਆਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਕਿੰਨਿਆਂ ’ਤੇ ਨੰਬਰ ਪਲੇਟ ਲਾਈ ਗਈ ਹੈ, ਇਸ ਦੀ ਵੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਸੀਨੀਅਰ ਡਿਪਟੀ ਮੇਅਰ ਦੀ ਇਸ ਕਾਰਵਾਈ ਤੋਂ ਸਾਫ਼ ਹੈ ਕਿ ਤਹਿਬਾਜ਼ਾਰੀ ਬ੍ਰਾਂਚ ਵਿਚ ਪਾਰਦਰਸ਼ਿਤਾ ਲਿਆਉਣ ਅਤੇ ਭ੍ਰਿਸ਼ਟਾਚਾਰ ’ਤੇ ਰੋਕ ਲਾਉਣ ਲਈ ਹੁਣ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਇਸ ਮਾਮਲੇ ਵਿਚ ਵੱਡੀ ਕਾਰਵਾਈ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ ਗੱਦਾਰ ਤੇ FBI ਦਾ ਏਜੰਟ
NEXT STORY