ਟਾਂਡਾ ਉੜਮੁੜ (ਪੰਡਿਤ)- ਡਾ. ਕਰਨ ਕੁਮਾਰ ਸੈਣੀ ਸੀਨੀਅਰ ਮੈਡੀਕਲ ਅਫਸਰ ਟਾਂਡਾ ਨੇ ਅੱਜ ਟਾਂਡਾ ਬਲਾਕ ਦੇ ਵੱਖ-ਵੱਖ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਹੈ। ਇਸ ਦੌਰਾਨ ਐੱਸ.ਐੱਮ.ਓ.ਨੇ ਸਿਹਤ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਬਰੀਕੀ ਨਾਲ ਜਾਂਚ ਕਰਦੇ ਹੋਏ ਸੈਂਟਰਾਂ ਵਿਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਸਿਹਤ ਸਹੂਲਤਾਂ ਬਾਰੇ ਫੀਡ ਬੈਕ ਹਾਸਲ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਇਸੇ ਲਈ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜਦੀਕ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਸ ਚੈੱਕਿੰਗ ਦੌਰਾਨ ਸਮੂਹ ਸਟਾਫ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਅਪਣੱਤ ਵਾਲਾ ਰਵੱਈਆ ਅਪਣਾ ਕੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਗੁਰਜੀਤ ਸਿੰਘ,ਬੀ.ਈ.ਈ.ਅਵਤਾਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਦੋਆਬਾ ਵਾਸੀਆਂ ਲਈ ਚੰਗੀ ਖ਼ਬਰ, ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਤੇ ਕੋਲਕਾਤਾ ਲਈ ਜਲਦ ਸ਼ੁਰੂ ਹੋਣਗੀਆਂ ਉਡਾਣਾਂ
NEXT STORY