ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਜਾਨਲੇਵਾ ਸਾਬਤ ਹੋ ਰਹੀ ਚਾਈਨਾ ਡੋਰ ਦਾ ਕਹਿਰ ਅਜੇ ਤੱਕ ਜਾਰੀ ਹੈ। ਚਾਈਨਾ ਡੋਰ ਦੀ ਚਪੇਟ ਵਿੱਚ ਆਉਣ ਕਾਰਨ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਦੇ ਮੁੱਖ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਗੰਭੀਰ ਜ਼ਖ਼ਮੀ ਹੋ ਗਿਆ। ਇਸ ਬਾਰੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਕਰੀਬ 4 ਵਜੇ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੇ ਘਰ ਵਿੱਚ ਹੀ ਮੌਜੂਦ ਸਨ ਅਤੇ ਘਰ ਦੇ ਕੋਲ ਡਿੱਗੀ ਡੋਰ ਨੂੰ ਰਸਤੇ ਵਿਚੋਂ ਪਾਸੇ ਕਰ ਰਹੇ ਸਨ ਕਿ ਕਿਸੇ ਨੇ ਡੋਰ ਖਿੱਚ ਦਿੱਤੀ ਕਿ ਪਹਿਲਾਂ ਤਾਂ ਉਨ੍ਹਾਂ ਦੇ ਗਲੇ ਤੱਕ ਗਈ ਅਤੇ ਬਾਅਦ ਵਿੱਚ ਉਨ੍ਹਾਂ ਦੀ ਉਂਗਲੀ ਵਿੱਚ ਬੁਰੀ ਤਰ੍ਹਾਂ ਫਸ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਹਸਪਤਾਲ ਟਾਂਡਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਉਂਗਲੀ 'ਤੇ ਕੁੱਲ੍ਹ ਚਾਰ ਟਾਂਕੇ ਲਗਾਏ ਗਏ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਜਾਨਲੇਵਾ ਚਾਈਨਾ ਡੋਰ ਖ਼ਿਲਾਫ਼ ਬੁਲੰਦ ਕਰਨ ਲਈ ਵੱਖ-ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਤਾਂ ਜੋ ਚਾਈਨਾ ਡੋਰ ਦੇ ਕਹਿਰ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! 26 ਜਨਵਰੀ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
NEXT STORY