ਜਲੰਧਰ (ਸ. ਹ.)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ’ਚ ਸ਼ੁਰੂ ਕੀਤੀ ਡੋਰ-ਟੂ-ਡੋਰ ਮੁਹਿੰਮ ਤਹਿਤ ਬੀਤੇ ਦਿਨ ਹਲਕਾ ਜਲੰਧਰ ਉੱਤਰੀ ਦੇ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਦੁਕਾਨਾਂ, ਉਦਯੋਗਿਕ ਇਕਾਈਆਂ ਅਤੇ ਘਰਾਂ ’ਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਮੁਹਿੰਮ ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਵਰਕਰ ਪੂਰੇ ਜੋਸ਼ ਨਾਲ ਲੋਕਾਂ ਤੱਕ ਪਹੁੰਚ ਰਹੇ ਹਨ ਅਤੇ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਮੁਹਿੰਮ ਜਨਰਲ ਕੌਂਸਲ ਦੇ ਮੈਂਬਰ ਜਗਦੀਪ ਸਿੰਘ ਵਿਰਦੀ ਅਤੇ ਗੁਰਜੀਤ ਸਿੰਘ ਮਰਵਾਹਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਵਾਰਡ ਨੰਬਰ 77 ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਸਵਿੰਦਰ ਸਿੰਘ ਧੋਗੜੀ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਂਸਲ ਸਮੇਤ ਆਗੂਆਂ ਅਤੇ ਵਰਕਰਾਂ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਹਲਕਾ ਪ੍ਰਧਾਨ ਰਾਜੇਸ਼ ਸ਼ਰਮਾ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨਾਲ ਸਿੱਧਾ ਸੰਪਰਕ ਕਾਇਮ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ ਜਾ ਰਹੇ ਹਨ।
ਇਹ ਵੀ ਪੜ੍ਹੋ: 24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
ਇਸ ਮੌਕੇ ਗੁਰਜੀਤ ਸਿੰਘ ਮਰਵਾਹਾ ਮੈਂਬਰ ਜਨਰਲ ਕੌਂਸਲ, ਜਗਦੀਪ ਸਿੰਘ ਵਿਰਦੀ ਮੈਂਬਰ ਜਨਰਲ ਕੌਂਸਲ, ਰਾਜੇਸ਼ ਸ਼ਰਮਾ, ਹਲਕਾ ਪ੍ਰਧਾਨ ਵਪਾਰ ਅਤੇ ਉਦਯੋਗ ਵਿੰਗ ਸ਼੍ਰੋਮਣੀ ਅਕਾਲੀ ਦਲ, ਸ਼ੇਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਵਿੰਦਰ ਸਿੰਘ ਧੋਗੜੀ, ਪ੍ਰਧਾਨ ਵਾਰਡ ਨੰ. 77 ਸ਼੍ਰੋਮਣੀ ਅਕਾਲੀ ਦਲ, ਭੁਪਿੰਦਰ ਸਿੰਘ ਬਾਂਸਲ ਪ੍ਰਧਾਨ ਵਾਰਡ ਨੰ. 77 ਯੂਥ ਅਕਾਲੀ ਦਲ, ਸੁਖਰਾਜ ਸਿੰਘ ਸਿੱਧੂ, ਮਨਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਕਮਲ ਠਾਕੁਰ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਕੁਮਾਰ ਸਹਿਗਲ, ਹਰਦੀਪ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ ਰਜਿਸਟ੍ਰੀਆਂ ਦਾ ਕੰਮ ਪ੍ਰਭਾਵਿਤ
NEXT STORY