ਟਾਂਡਾ (ਜਸਵਿੰਦਰ)— ਹਲਕਾ ਉੜਮੁੜ ਟਾਂਡਾ ਦੇ ਸੀਨੀਅਰ ਅਕਾਲੀ ਆਗੂ ਅਤੇ ਪ੍ਰਸਿੱਧ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ ਕਰਨ ਨਾਲ ਜਿੱਥੇ ਜ਼ਿਲਾ ਹੁਸ਼ਿਆਰਪੁਰ ਨੂੰ ਵੱਡਾ ਮਾਣ ਮਿਲਿਆ ਹੈ, ਉੱਥੇ ਹੀ ਇਸ ਨਿਯੁਕਤੀ ਨਾਲ ਹਲਕਾ ਉੜਮੁੜ ਟਾਂਡਾ ਦੇ ਅਕਾਲੀ ਵਰਕਰਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ 'ਤੇ ਮਨਜੀਤ ਸਿੰਘ ਦਸੂਹਾ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡਣਗੇ।
ਇਸ ਮੌਕੇ ਦਸੂਹਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੋ ਇਸ ਸਰਕਾਰ ਨੇ ਅਧਿਆਪਕਾਂ 'ਤੇ ਸ਼ਰੇਆਮ ਅੱਤਿਆਚਾਰ ਕੀਤਾ ਹੈ, ਇਸ ਦੀ ਮਿਸਾਲ ਕਿਧਰੇ ਵੀ ਨਹੀਂ ਮਿਲਦੀ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਘੱਟ ਹੈ, ਕਿਉਂਕਿ ਇਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਪ੍ਰੰਤੂ ਉਹ ਸਾਰੇ ਵਾਅਦੇ ਭੁਲਾ ਦਿੱਤੇ ਹਨ। ਇਸ ਸਰਕਾਰ ਨੂੰ ਇਨ੍ਹਾਂ ਗੱਲਾਂ ਕਰਕੇ ਲੋਕ ਸਭਾ ਚੋਣਾਂ 'ਚ ਭਾਰੀ ਮਾਰ ਪਵੇਗੀ। ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਮੂਨਕ, ਅਮਰਜੀਤ ਸਿੰਘ ਕਲਸੀਆ, ਸਰਬਜੀਤ ਸਿੰਘ ਮੋਮੀ, ਸਾਬਕਾ ਸਰਪੰਚ ਬੂਟਾ ਸਿੰਘ, ਡਾਕਟਰ ਬਲਵਿੰਦਰ ਸਿੰਘ ਮਰਵਾਹਾ ਆਦਿ ਹਾਜ਼ਰ ਸਨ।
ਕਾਰ 'ਚ ਸਵਾਰ 4 ਸ਼ਰਾਬੀ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ
NEXT STORY