ਜਲੰਧਰ (ਸੋਨੂੰ)— ਇਥੋਂ ਦੇ ਮਕਸੂਦਾਂ 'ਚ ਸਥਿਤ ਸੇਠ ਹੁਕਮਚੰਦ ਕਾਲੋਨੀ 'ਚ ਇਕ ਦੁਕਾਨ ਦੀ ਦੂਜੀ ਮੰਜ਼ਿਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਅੱਗ 'ਤੇ ਕਾਬੂ ਪਾਇਆ।
ਦੁਕਾਨ ਦੇ ਮਾਲਕ ਸੰਦੀਪ ਬਾਹਰੀ ਨੇ ਦੱਸਿਆ ਕਿ ਉਹ ਨੇੜੇ ਵਾਲੀ ਇਕ ਦੁਕਾਨ 'ਚ ਬੈਠ ਕੇ ਕੰਮ ਕਰ ਰਹੇ ਸਨ ਕਿ ਅਚਾਨਕ ਹੀ ਇਕ ਧਮਾਕੇ ਦੀ ਆਵਾਜ਼ ਆਈ ਤਾਂ ਵੇਖਿਆ ਕਿ ਉਨ੍ਹਾਂ ਦੀ ਦੁਕਾਨ 'ਚ ਅੱਗ ਲੱਗ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਲੁਟੇਰਿਆਂ ਵੱਲੋਂ ਬੈਂਕ 'ਚ ਵੱਡੀ ਲੁੱਟ, 5 ਲਾਕਰ ਲੈ ਕੇ ਹੋਏ ਫਰਾਰ
ਉਨ੍ਹਾਂ ਨੇ ਤੁਰੰਤ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਪਰ ਅੱਗ ਭੁੱਜਣ ਤੱਕ ਕਾਫ਼ੀ ਨੁਕਸਾਨ ਹੋ ਚੁੱਕਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਾਸਮੈਟਿਕ ਦਾ ਕੰਮ ਹੈ ਅਤੇ ਅੱਗ ਲੱਗਣ ਨਾਲ ਕਰੀਬ 6 ਲੱਖ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਰਾਹੁਲ ਦੀ ਰੈਲੀ ਤੋਂ ਬੋਲੇ ਸਿੰਗਲਾ, ਮੋਦੀ ਨੂੰ ਨਹੀਂ ਸੌਣ ਦੇਵਾਂਗੇ ਚੈਨ ਦੀ ਨੀਂਦ
ਉਥੇ ਹੀ ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਕਾਮੇ ਰਜਿੰਦਰ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੌਣੇ ਕੁ 12 ਵਜੇ ਫੋਨ ਆਇਆ ਸੀ ਕਿ ਮਕਸੂਦਾਂ 'ਚ ਸਥਿਤ ਸੇਠ ਹੁਕਮ ਚੰਦ ਕਾਲੋਨੀ ਦੀ ਦੂਜੀ ਮੰਜ਼ਿਲ 'ਚ ਅੱਗ ਲੱਗ ਗਈ ਹੈ। ਉਨ੍ਹਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਕਲਯੁਗੀ ਪੁੱਤਰ ਨੇ ਪਿਓ ਦੇ ਢਿੱਡ 'ਚ ਚਾਕੂ ਮਾਰ ਕੀਤਾ ਕਤਲ
ਵਾਲਮੀਕ ਭਾਈਚਾਰੇ ਦੇ ਲੋਕਾਂ ਨੇ ਯੂ.ਪੀ. ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
NEXT STORY