ਭੋਗਪੁਰ (ਸੂਰੀ)— ਇਕ ਪਾਸੇ ਜਿੱਥੇ ਜਲੰਧਰ ਸ਼ਹਿਰ ਨਵੇਂ ਸਾਲ ਦੇ ਜਸ਼ਨ 'ਚ ਡੁੱਬਾ ਪਿਆ ਸੀ, ਉਥੇ ਹੀ ਚੋਰਾਂ ਨੇ ਭੋਗਪੁਰ ਵਿਖੇ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਵੱਲੋਂ ਨਵੇਂ ਸਾਲ ਦੀ ਆਮਦ ਮੌਕੇ ਕੀਤੇ ਗਏ ਸਖਤ ਪੁਲਸ ਪ੍ਰਬੰਧਾਂ ਦੀ ਪੋਲ ਖੋਲ੍ਹਦਿਆਂ ਭੋਗਪੁਰ ਨੇੜਲੇ ਪਿੰਡ ਬਿਨਪਾਕੇ 'ਚ ਭੋਗਪੁਰ ਆਦਮਪੁਰ ਸੜਕ 'ਤੇ ਸਥਿਤ ਸੀਕੇ ਆਉਟਫਿੱਟ ਨਾਮੀ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ 'ਚੋਂ ਲੱਖਾਂ ਰੁਪਏ ਦੇ ਕਪੜੇ ਅਤੇ ਨਕਦੀ ਚੋਰੀ ਕਰਕੇ ਲੈ ਗਏ। ਇਸ ਚੋਰੀ ਦੀ ਵਾਰਦਾਤ ਸਬੰਧੀ ਭੋਗਪੁਰ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵਾਰਦਾਤ 31 ਦਸੰਬਰ ਅਤੇ ਪਹਿਲੀ ਜਨਵਰੀ ਦੀ ਦਰਮਿਆਨੀ ਰਾਤ ਇਕ ਵਜੇ ਦੀ ਦੱਸੀ ਜਾ ਰਹੀ ਹੈ। ਸ਼ੋਅਰੂਮ ਮਾਲਕ ਸੁਨੀਲ ਕੁਮਾਰ ਪੁੱਤਰ ਧਰਮ ਚੰਦ ਵਾਸੀ ਪਿੰਡ ਬਿਨਪਾਲਕੇ ਵੱਲੋਂ ਪੁਲਸ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਚੋਰਾਂ ਨੇ ਦੁਕਾਨ ਦੇ ਸ਼ਟਰ ਨੂੰ ਲੋਹੇ ਦੀਆਂ ਰਾਡਾਂ ਨਾਲ ਉੱਪਰ ਚੁੱਕਿਆ। ਇਸ ਤੋਂ ਬਾਅਦ ਚੋਰਾਂ ਨੇ ਦੁਕਾਨ ਅੰਦਰ ਲੱਗੇ ਸ਼ੀਸ਼ੇ ਦੇ ਦਰਵਾਜ਼ੇ ਨੂੰ ਤੋੜਿਆ ਅਤੇ ਚੋਰ ਦੁਕਾਨ ਦੇ ਅੰਦਰ ਦਾਖਲ ਹੋ ਗਏ।
ਚੋਰਾਂ ਨੇ ਸ਼ੋਅਰੂਮ ਦੇ ਗੱਲੇ 'ਚ ਪਈ ਚਾਰ ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕੀਤੀ। ਚੋਰਾਂ ਨੇ ਸ਼ੋਅਰੂਮ 'ਚ ਪਈਆਂ ਮਹਿੰਗੇ ਮੁੱਲ ਦੀਆਂ ਜੈਕਟਾਂ ਅਤੇ ਹੋਰ ਕਪੜੇ ਚੋਰੀ ਕਰ ਲਏ। ਇਸ ਚੋਰੀ ਦੀ ਵਾਰਦਾਤ ਕਾਰਨ ਸ਼ੋਅਰੂਮ ਮਾਲਕ ਦਾ ਦੋ ਲੱਖ ਰੁਪਏ ਦੇ ਕਰੀਬ ਮੁੱਲ ਦਾ ਸਮਾਨ ਚੋਰੀ ਕਰ ਲਿਆ ਗਿਆ ਹੈ। ਭੋਗਪੁਰ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਸ ਨੂੰ ਪਿੰਡ ਬਿਨਪਾਲਕੇ ਨੇੜੇ ਇਕ ਕਪੜੇ ਦੇ ਸ਼ੋਅਰੂਮ ਵਿਚ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਵੱਲੋਂ ਮੌਕੇ ਤੇ ਪੁੰਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜੈਕਾਰਿਆਂ ਦੀ ਗੂੰਜ ਨਾਲ ਗੂੰਜਿਆ ਜਲੰਧਰ, ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)
NEXT STORY