ਹੁਸ਼ਿਆਰਪੁਰ (ਰਾਕੇਸ਼)-ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ’ਤੇ ਸਿਟੀ ਪੁਲਸ ਅਤੇ ਸਪੈਸ਼ਲ ਬ੍ਰਾਂਚ ਪੁਲਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਇਕ ਦੁਕਾਨ ਤੋਂ ਚਾਈਨਾ ਡੋਰ ਦੇ 36 ਗੱਟੂ ਬਰਾਮਦ ਕਰਕੇ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿਚ ਡੀ. ਐੱਸ. ਪੀ. ਸਿਟੀ ਦੇਵਦੱਤ ਸ਼ਰਮਾ ਨੇ ਦੱਸਿਆ ਕਿ ਵੀਰਵਾਰ ਇਸ ਸਬੰਧੀ ਥਾਣਾ ਸਿਟੀ ਅਤੇ ਸਪੈਸ਼ਲ ਬ੍ਰਾਂਚ ਵੱਲੋਂ ਸਾਂਝੇ ਤੌਰ ’ਤੇ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੌਰਾਂ ਗੇਟ ਵਿਚ ਇਕ ਦੁਕਾਨਦਾਰ ਆਮ ਡੋਰ ਦੀ ਆੜ ਵਿਚ ਚਾਈਨਾ ਡੋਰ ਵੇਚ ਰਿਹਾ ਹੈ। ਜਦੋਂ ਉੱਥੇ ਕਾਰਵਾਈ ਕੀਤੀ ਗਈ ਤਾਂ 36 ਗੱਟੂ ਚਾਈਨਾ ਡੋਰ ਦੇ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਦੁਕਾਨਦਾਰ ਰਵਿੰਦਰ ਕੁਮਾਰ ਪਤੰਗ ਡੋਰ ਵੇਚਣ ਦੇ ਨਾਲ-ਨਾਲ ਮੈਨੂੰਫੈਕਚਰਿੰਗ ਦਾ ਕੰਮ ਵੀ ਕਰਦਾ ਹੈ।
ਇਹ ਵੀ ਪੜ੍ਹੋ: ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਸ਼ਾਹਕੋਟ ਦੇ ਨੌਜਵਾਨ ਬਾਰੇ ਹੈਰਾਨੀਜਨਕ ਖ਼ੁਲਾਸੇ! ਅੱਤਵਾਦੀ ਰਿੰਦਾ ਦੇ ਪਿੰਡ...

ਉਨ੍ਹਾਂ ਕਿਹਾ ਕਿ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਵਿਰੁੱਧ ਗੈਰ-ਜ਼ਮਾਨਤੀ ਧਾਰਾਂ ਲਾਈਆਂ ਲਾਈਆਂ ਗਈਆਂ ਹਨ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਡੋਰ ਕਿੱਥੋਂ ਲੈਂਦਾ ਹੈ ਅਤੇ ਉਸਦਾ ਨੈੱਟਵਰਕ ਕਿੱਥੋਂ ਤੱਕ ਫੈਲਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਨਾਲ ਕਈ ਵਾਰ ਮਨੁੱਖੀ ਜ਼ਿੰਦਗੀ ਦੇ ਨਾਲ-ਨਾਲ ਪੰਛੀ ਅਤੇ ਜਾਨਵਰ ਵੀ ਇਸਦਾ ਸ਼ਿਕਾਰ ਹੁੰਦੇ ਹਨ। ਪੁਲਸ ਹਮੇਸ਼ਾ ਇਸ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਯਤਨਸ਼ੀਲ ਰਹੀ ਹੈ, ਪਰ ਕੁਝ ਲੋਕ ਪੈਸਿਆਂ ਦੇ ਲਾਲਚ ਇਸ ਨੂੰ ਲਗਾਤਾਰ ਵੇਚ ਰਹੇ ਹਨ। ਜਿਵੇਂ ਹੀ ਪੁਲਸ ਨੂੰ ਜਾਣਕਾਰੀ ਮਿਲਦੀ ਹੈ ਤਾਂ ਉਹ ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਡੀ. ਏ. ਲੀਗਲ ਦੀ ਸਲਾਹ ਲੈ ਕੇ ਜੇਕਰ ਸੰਭਵ ਹੋ ਸਕਿਆ ਤਾਂ ਅਜਿਹੇ ਲੋਕਾਂ ਦੇ ਵਿਰੁੱਧ ਧਾਰਾ 307 ਦੇ ਤਹਿਤ ਵੀ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਵਰਤੋਂ ਬਿਲਕੁੱਲ ਨਾ ਕਰਨ ਅਤੇ ਜੇਕਰ ਕੋਈ ਚਾਈਨਾ ਡੋਰ ਦੀ ਵਰਤੋਂ ਕਰਦਾ ਜਾਂ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਜ਼ਦੀਕੀ ਪੁਲਸ ਥਾਣੇ ਨੂੰ ਜ਼ਰੂਰ ਦੇਣ।
ਇਹ ਵੀ ਪੜ੍ਹੋ:ਜਲੰਧਰ 'ਚ ਦਿਨ-ਦਿਹਾੜੇ ਦੁਕਾਨ ਤੋਂ 50 ਹਜ਼ਾਰ ਦੀ ਨਕਦੀ ਚੋਰੀ, CCTV ਵੇਖ ਉੱਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 299ਵੇਂ ਦਿਨ 115 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY