ਜਲੰਧਰ (ਪੰਕਜ, ਕੁੰਦਨ)- ਜਲੰਧਰ ਵਿਖੇ 120 ਫੁੱਟ ਸੜਕ 'ਤੇ ਜਗਜੀਵਨ ਰਾਮ ਚੌਂਕ ਤੋਂ ਅੱਗੇ ਦੁਕਾਨਦਾਰਾਂ ਨੇ ਨਗਰ ਨਿਗਮ ਵੱਲੋਂ ਬਣਾਏ ਗਏ ਫੁੱਟਪਾਥਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਦੁਕਾਨਦਾਰਾਂ ਨੇ ਆਪਣਾ ਜ਼ਿਆਦਾਤਰ ਸਾਮਾਨ ਫੁੱਟਪਾਥਾਂ 'ਤੇ ਰੱਖਿਆ ਹੋਇਆ ਹੈ, ਜਿਸ ਕਾਰਨ ਆਮ ਪੈਦਲ ਚੱਲਣ ਵਾਲਿਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰਾਂ ਨੇ ਆਮ ਨਾਗਰਿਕਾਂ ਦੇ ਪੈਦਲ ਚੱਲਣ ਲਈ ਲੱਖਾਂ ਰੁਪਏ ਖ਼ਰਚ ਕਰਕੇ ਫੁੱਟਪਾਥ ਬਣਾਏ ਹਨ।

ਇਹ ਵੀ ਪੜ੍ਹੋ: ਖੇਤਾਂ 'ਚ ਲੱਗੀ ਅੱਗ ਨੇ ਤਬਾਹ ਕਰ ਦਿੱਤੇ ਗ਼ਰੀਬਾਂ ਦੇ ਆਸ਼ਿਆਨੇ, ਸਾਮਾਨ ਸੜ ਕੇ ਹੋਇਆ ਸੁਆਹ
ਦੁਕਾਨਦਾਰਾਂ ਨੇ ਆਪਣੇ ਕੰਮ ਲਈ ਇਨ੍ਹਾਂ ਫੁੱਟਪਾਥਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਨਗਰ ਨਿਗਮ ਅਤੇ ਟ੍ਰੈਫਿਕ ਅਧਿਕਾਰੀਆਂ ਨੂੰ ਇਨ੍ਹਾਂ ਫੁੱਟਪਾਥਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਢੁੱਕਵੀਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਫੁੱਟਪਾਥਾਂ ਨੂੰ ਖਾਲੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਫੁੱਟਪਾਥਾਂ 'ਤੇ ਚੱਲਣ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੇਤਾਂ 'ਚ ਲੱਗੀ ਅੱਗ ਨੇ ਤਬਾਹ ਕਰ ਦਿੱਤੇ ਗ਼ਰੀਬਾਂ ਦੇ ਆਸ਼ਿਆਨੇ, ਸਾਮਾਨ ਸੜ ਕੇ ਹੋਇਆ ਸੁਆਹ
NEXT STORY