ਜਲੰਧਰ (ਖੁਰਾਣਾ)— ਨਗਰ ਨਿਗਮ ਜਲੰਧਰ ਨੇ 8 ਤੇ 9 ਫਰਵਰੀ ਨੂੰ ਬੂਟਾ ਮੰਡੀ ਇਲਾਕਾ, 120 ਫੁੱਟੀ ਰੋਡ ਅਤੇ ਆਲੇ-ਦੁਆਲੇ ਦੇ ਵੱਡੇ ਇਲਾਕੇ 'ਚ ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਮੌਕੇ ਲੱਗਣ ਵਾਲੇ ਮੇਲੇ ਲਈ ਕਈ ਤਰ੍ਹਾਂ ਦੇ ਪ੍ਰਬੰਧ ਨਿਗਮ ਕਮਿਸ਼ਨਰ ਦੀਪਰਵ ਲਾਕੜਾ ਦੇ ਨਿਰਦੇਸ਼ਾਂ 'ਤੇ ਕੀਤੇ ਹਨ।
ਐਡੀਸ਼ਨਲ ਕਮਿਸ਼ਨਰ ਬਬੀਤਾ ਕਲੇਰ ਨੇ ਦੱਸਿਆ ਕਿ ਪੂਰੇ ਮੇਲੇ ਇਲਾਕੇ ਨੂੰ ਪਲਾਸਟਿਕ ਫ੍ਰੀ ਅਤੇ ਸਾਫ-ਸੁਥਰਾ ਰੱਖਣ ਦੇ ਉਦੇਸ਼ ਨਾਲ ਖਾਸ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਬੀਤੇ ਦਿਨ ਨਿਗਮ ਦੀ ਸੈਨੀਟੇਸਨ ਸ਼ਾਖਾ ਦੀ ਟੀਮ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਇਕ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ 'ਚ ਸੀ. ਟੀ. ਇੰਸਟੀਚਿਊਟ, ਐੱਚ. ਐੱਮ. ਵੀ. ਅਤੇ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਸ਼ਾਮਲ ਹੋਈਆਂ। ਰੈਲੀ 'ਚ ਸ਼ਾਮਲ ਵਾਲੰਟੀਅਰਾਂ ਨੇ ਇਕ-ਇਕ ਸਟਾਲ 'ਤੇ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਅਤੇ ਥਰਮੋਕੋਲ ਦੇ ਨੁਕਸਾਨ ਬਾਰੇ ਦੱਸਿਆ। ਟੀਮ ਵੱਲੋਂ ਕਾਗਜ਼ ਦੇ ਲਿਫਾਫੇ ਵੀ ਵੰਡੇ ਗਏ ਅਤੇ ਪਲਾਸਟਿਕ ਦੇ ਲਿਫਾਫੇ ਲੋਕਾਂ ਕੋਲੋਂ ਵਾਪਸ ਲਏ ਗਏ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਆਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਲਈ ਡਾ. ਅੰਬੇਡਕਰ ਪਾਰਕ ਵਿਚ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਟਾਲ ਲਾਏ ਗਏ ਹਨ, ਜਿੱਥੇ ਆਨਲਾਈਨ ਫਾਰਮ ਭਰਨ ਦੀ ਸਹੂਲਤ ਵੀ ਉਪਲੱਬਧ ਹੈ।
ਉਨ੍ਹਾਂ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ 'ਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਵੀ ਪ੍ਰਸ਼ਾਦ ਦੇ ਤੌਰ 'ਤੇ ਵੰਡੇ ਜਾ ਰਹੇ ਹਨ। ਇਸ ਤੋਂ ਇਲਾਵਾ ਯੋਗਾ ਕੈਂਪ, ਪੇਂਟਿੰਗ ਅਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਸਵੱਛਤਾ ਮੁਹਿੰਮ 'ਚ ਵਧੀਆ ਭੂਮਿਕਾ ਨਿਭਾਉਣ ਵਾਲੇ ਸਟਾਫ ਮੈਂਬਰਾਂ ਨੂੰ ਨਿਗਮ ਵੱਲੋਂ ਸਨਮਾਨਤ ਕੀਤਾ ਜਾਵੇਗਾ। ਕਈ ਪ੍ਰਾਈਵੇਟ ਕੰਪਨੀਆਂ ਵੀ ਇਸ ਮੁਹਿੰਮ ਵਿਚ ਨਿਗਮ ਨੂੰ ਸਹਿਯੋਗ ਦੇ ਰਹੀਆਂ ਹਨ। ਅੱਜ ਮੇਅਰ ਜਗਦੀਸ਼ ਰਾਜਾ ਅਤੇ ਕਮਿਸ਼ਨਰ ਦੀਪਰਵ ਲਾਕੜਾ ਨੇ ਵੀ ਇਸ ਮੁਹਿੰਮ ਨੂੰ ਸ਼ੁਰੂ ਕਰਵਾਇਆ ਅਤੇ ਸ਼ੋਭਾ ਯਾਤਰਾ ਰੂਟ ਦਾ ਨਿਰੀਖਣ ਕੀਤਾ।
ਇਤਿਹਾਸ ਦੀ ਡਾਇਰੀ : ਜਦੋਂ ਜਗਜੀਤ ਸਿੰਘ ਦੇ ਜਲੰਧਰ DAV ਕਾਲਜ 'ਚ ਹੋ ਗਏ ਚਰਚੇ (ਵੀਡੀਓ)
NEXT STORY