ਹੁਸ਼ਿਆਰਪੁਰ ( ਅਮਰੀਕ)— ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ ਜਾਣਾ ਬਹੁਤ ਹੀ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਅਸੀਂ ਸ਼ੁਕਰੀਆ ਅਦਾ ਕੀਤਾ ਸੀ ਪਰ ਹੁਣ ਜਿਹੜਾ ਸ੍ਰੀ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ ਗਿਆ ਹੈ, ਉਸ ਨਾਲ ਬੇਹੱਦ ਚਿੰਤਾ ਪੈਦਾ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਅਪੀਲ ਵੀ ਕੀਤੀ।
ਉਥੇ ਹੀ ਪੇਸ਼ਾਵਰ 'ਚ ਸਿੱਖ ਰਿਪੋਰਟਰ ਦੇ ਭਰਾ ਪਲਵਿੰਦਰ ਦਾ ਕਤਲ ਹੋਣ ਦੇ ਮੁੱਦੇ 'ਤੇ ਬੋਲਦੇ ਹੋਏ ਸਿਰਮਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਕਿਸਤਾਨ ਦੇ ਅੰਦਰ ਸਿੱਖ ਪੱਤਰਕਾਰ ਦੇ ਭਰਾ ਦਾ ਕਤਲ ਹੋ ਗਿਆ। ਉਨ੍ਹਾਂ ਕਿਹਾ ਕਿ ਪਾਕਿ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਕਾਰਵਾਈਆਂ ਨੂੰ ਸਾਡੇ ਦੇਸ਼ ਦੇ ਅੰਦਰ ਜੋ ਨਾਗਰਿਕਤਾ ਸੋਧ ਕਾਨੂੰਨ ਬਣਾਇਆ ਗਿਆ ਹੈ, ਉਸ ਨਾਲ ਜੋੜਨਾ ਇਕ ਤਰ੍ਹਾਂ ਦੀ ਰਾਜਨੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੇ ਕਿਹਾ ਕਿ ਲਾਅ ਐਂਡ ਆਰਡਰ ਮੇਨਟੇਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਾਲੇ ਭਾਵੇਂ ਪਾਕਿਸਤਾਨ ਜਾਂ ਫਿਰ ਭਾਰਤ 'ਚ ਹੋਣ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਕਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ, ਪਤੀ-ਪਤਨੀ ਦੀ ਮੌਤ
NEXT STORY