ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਹੁਸ਼ਿਆਰਪੁਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.) 2026 ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ। ਜ਼ਿਲ੍ਹੇ ’ਚ ਹੁਣ ਤੱਕ 99.91 ਫ਼ੀਸਦੀ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਕੁੱਲ੍ਹ 7 ਵਿਧਾਨ ਸਭਾ ਹਲਕਿਆਂ ’ਚੋਂ 5 ਹਲਕਿਆਂ 40-ਦਸੂਹਾ, 42-ਸ਼ਾਮ ਚੁਰਾਸੀ, 43-ਹੁਸ਼ਿਆਰਪੁਰ, 44-ਚੱਬੇਵਾਲ ਅਤੇ 45-ਗੜ੍ਹਸ਼ੰਕਰ ’ਚ ਐੱਸ. ਆਈ. ਆਰ.-2026 ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ’ਚ ਯਕੀਨੀ ਬਣਾਉਣ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜਿਨ੍ਹਾਂ ਮਾਮਲਿਆਂ ’ਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਹਾਲੇ ਬਕਾਇਆ ਹੈ, ਅਜਿਹੇ ਵੋਟਰਾਂ ਨਾਲ ਬੂਥ ਲੈਵਲ ਅਫ਼ਸਰ ਖੁਦ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ ’ਤੇ ਇਕੱਠੇ ਕਰਨਗੇ। ਜਿੱਥੇ ਲੋੜ ਹੋਵੇਗੀ, ਵੋਟਰਾਂ ਨੂੰ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਸਬੰਧਤ ਦਫ਼ਤਰਾਂ ’ਚ ਆਉਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ. ਆਰ. ਓ.) ਦੇ ਦਫ਼ਤਰਾਂ ’ਚ ਨਿੱਜੀ ਤੌਰ ’ਤੇ ਜਾਣ ਤੋਂ ਰਾਹਤ ਮਿਲੇਗੀ ਅਤੇ ਬਕਾਇਆ ਮਾਮਲਿਆਂ ਦੇ ਨਿਪਟਾਰੇ ’ਚ ਵੀ ਤੇਜ਼ੀ ਆਵੇਗੀ।
ਇਹ ਵੀ ਪੜ੍ਹੋ: LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ. ਆਰ. ਓ.) ਦੇ ਦਫ਼ਤਰਾਂ ’ਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਵੋਟਰ ਸੂਚੀਆਂ ਨਾਲ ਸਬੰਧਤ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲਾ ਚੋਣ ਦਫ਼ਤਰ ਵੱਲੋਂ ਸਮੁੱਚੀ ਚੋਣ ਮਸ਼ੀਨਰੀ ਦੇ ਸਹਿਯੋਗ ਨਾਲ ਐੱਸ. ਆਈ. ਆਰ. ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ. ਐੱਲ. ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਲੋੜ ਹੋਵੇ, ਉੱਥੇ ਨਿਰਧਾਰਤ ਦਸਤਾਵੇਜ਼ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
NEXT STORY