ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਉੜਮੁੜ ਵਿਖੇ ਸਮੂਹ ਸੰਗਤ ਵੱਲੋਂ ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿਰਜਣਾ ਦਿਵਸ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜੇ ਦੀਵਾਨ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਨਾਲ ਆਪਣੀ ਸ਼ਰਧਾ ਪ੍ਰਗਟਾਈ।
ਇਹ ਵੀ ਪੜ੍ਹੋ: ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
ਸਮਾਗਮ ਦੌਰਾਨ ਭਾਈ ਸੁਖਵਿੰਦਰ ਸਿੰਘ ਮੂਨਕ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਹਰੀ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਬਾਣੀ ਦੇ ਉਪਦੇਸ਼ਾਂ ਨਾਲ ਜੋੜਦਿਆਂ ਸਿੱਖ ਇਤਿਹਾਸ ਦੇ ਮਹੱਤਵਪੂਰਨ ਪੜਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਬਾਬਾ ਹਰੀ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸੰਨ 1606 'ਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਕਰਵਾਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀਆਂ ਧਾਰਮਿਕ, ਸਮਾਜਿਕ ਅਤੇ ਪੰਥਕ ਪਰੰਪਰਾਵਾਂ ਦਾ ਸਰਵਉੱਚ ਕੇਂਦਰ ਹੈ। ਇਹ ਸਿੱਖ ਧਰਮ 'ਚ ਮੀਰੀ-ਪੀਰੀ ਦੇ ਸਿਧਾਂਤ ਦਾ ਪ੍ਰਤੀਕ ਹੈ, ਜਿਸ ਰਾਹੀਂ ਗੁਰੂ ਸਾਹਿਬ ਨੇ ਆਤਮਿਕ ਅਤੇ ਸੰਸਾਰਿਕ ਜ਼ਿੰਮੇਵਾਰੀਆਂ ਨੂੰ ਇਕੱਠੇ ਨਿਭਾਉਣ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਸਮੇਂ-ਸਮੇਂ 'ਤੇ ਪੰਥ ਨਾਲ ਸੰਬੰਧਤ ਅਹਿਮ ਫ਼ੈਸਲੇ, ਹੁਕਮਨਾਮੇ ਅਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਇਹ ਅਸਥਾਨ ਸਿੱਖ ਕੌਮ ਦੀ ਏਕਤਾ, ਨਿਆਂ, ਸੱਚਾਈ, ਸਵੈ-ਮਾਣ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦਾ ਹੈ। ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਕੇਵਲ ਨਾਮ ਸਿਮਰਨ ਹੀ ਨਹੀਂ, ਸਗੋਂ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਹਮੇਸ਼ਾ ਤਤਪਰ ਰਹਿਣ ਦਾ ਸੰਦੇਸ਼ ਵੀ ਦਿੱਤਾ।
ਉਨ੍ਹਾਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਅਤੇ ਮਰਿਆਦਾ ਤੋਂ ਸੇਧ ਲੈ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ 'ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪੰਗਤ 'ਚ ਬੈਠ ਕੇ ਪ੍ਰਸ਼ਾਦਾ ਛਕਿਆ। ਇਸ ਮੌਕੇ ਮੁੱਖ ਸੇਵਾਦਾਰ ਨਿਸ਼ਾਨ ਸਿੰਘ ਸਿੱਧੂ, ਕੁਲਦੀਪ ਸਿੰਘ ਸਿੱਧੂ, ਨਵਦੀਪ ਸਿੰਘ ਬੱਬੂ, ਦਲੇਰ ਸਿੰਘ, ਦਵਿੰਦਰ ਸਿੰਘ, ਆਤਮਜੀਤ ਸਿੰਘ ਸੋਢੀ, ਸੋਹਣ ਸਿੰਘ, ਜੀਤਾ, ਡਾ. ਸੋਢੀ, ਸੁਖਦੇਵ ਸਿੰਘ, ਮਨੋਹਰ ਸਿੰਘ, ਤੀਰਥ ਸਿੰਘ, ਪਰਮਜੀਤ ਸਿੰਘ ਭੁੱਲਾ, ਕਾਹਨ ਸਿੰਘ, ਸ਼ੁਭਕਰਮਨ ਸਿੰਘ, ਬਲਬੀਰ ਕੌਰ ਆਦਿ ਨੇ ਹਾਜ਼ਰੀ ਲੁਆਈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ ਮੈਦਾਨ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
NEXT STORY