ਜਲੰਧਰ (ਰਾਹੁਲ)— ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕੇਂਦਰ ਸਰਕਾਰ ਦੇ ਰਿਹਾਇਸ਼, ਵਪਾਰਕ ਅਤੇ ਨਾਗਰਿਕ ਹਵਾਬਾਜ਼ੀ ਰਾਜ ਮੰਤਰੀ (ਸੁਤੰਤਰ ਇੰਚਾਰਜ) ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਗਰੀ ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸ਼ਹਿਰੀ ਵਿਕਾਸ 'ਚ ਪੰਜਾਬ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨੌਜਵਾਨ ਚਾਰਟਰਡ ਅਕਾਊਂਟੈਂਟ ਸਮੀਰ ਮਹਾਜਨ ਵੀ ਮੌਜੂਦ ਸੀ।ਹਰਦੀਪ ਪੁਰੀ ਨੇ ਇਸ ਦੌਰਾਨ ਸਵੱਛ ਸਰਵੇਖਣ ਲੀਗ 2020 ਬਾਰੇ ਚਰਚਾ ਕਰਦੇ ਹੋਏ ਦੱਸਿਆ ਕਿ ਸ਼ਹਿਰੀ ਭਾਰਤ 'ਚ ਸਵੱਛਤਾ ਨਤੀਜਿਆਂ ਦੀ ਲਗਾਤਾਰਤਾ ਯਕੀਨੀ ਕਰਨ ਲਈ 2019 ਦੀਆਂ ਤਿੰਨ ਤਿਮਾਹੀਆਂ 'ਚ ਸਰਵੇਖਣ ਕੀਤਾ ਜਾਵੇਗਾ। ਸਵੱਛਤਾ ਦੇ ਨਾਲ-ਨਾਲ ਗੰਦੇ ਪਾਣੀ ਨੂੰ ਸਾਫ ਕਰ ਕੇ ਮੁੜ ਵਰਤੋਂ ਵਿਚ ਲਿਆਉਣ ਵੱਲ ਵੀ ਧਿਆਨ ਦਿੱਤਾ ਜਾਵੇਗਾ।
ਦਿੱਲੀ ਜਾਣ ਦੌਰਾਨ ਰਾਕੇਸ਼ ਰਾਠੌਰ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਕੈਬਨਿਟ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਵਪਾਰਕ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼² ਨਾਲ ਵੀ ਮੁਲਾਕਾਤ ਕਰਕੇ ਪੰਜਾਬ ਦੀ ਬਦਲਦੀ ਸਿਆਸੀ ਸਥਿਤੀ ਅਤੇ ਪੰਜਾਬ ਸਰਕਾਰ ਤੋਂ ਜਨਤਾ ਦੀਆਂ ਉਮੀਦਾਂ ਅਤੇ ਸਿਆਸੀ ਸਮੀਕਰਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਰਾਕੇਸ਼ ਰਾਠੌਰ ਨੇ ਇਨ੍ਹਾਂ ਕੇਂਦਰੀ ਮੰਤਰੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੀਆਂ ਉਦਯੋਗਿਕ ਇਕਾਈਆਂ ਨੂੰ ਵਿਸ਼ੇਸ਼ ਛੋਟ ਦੀ ਵਿਵਸਥਾ ਕਰ ਕੇ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਦੌਰਾਨ ਉਕਤ ਨੇਤਾਵਾਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਪੰਜਾਬ ਸੂਬਾ ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਸੰਨੀ ਸ਼ਰਮਾ ਤੇ ਸਾਹਿਲ ਸ਼ਰਮਾ ਵੀ ਹਾਜ਼ਰ ਸਨ।
ਛੁੱਟੀਆਂ ਕੱਟਣ ਜਾ ਰਹੇ ਪਰਿਵਾਰ ਦੀ ਸਕੂਟਰੀ ਨੂੰ ਬੱਸ ਨੇ ਮਾਰੀ ਟੱਕਰ, 10 ਸਾਲਾ ਬੱਚੀ ਦੀ ਮੌਤ
NEXT STORY