ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲ੍ਹਾ ਪੁਲਸ ਨੇ ਅੱਜ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿਚ ਕਾਸੋ ਆਪ੍ਰੇਸ਼ਨ ਚਲਾ ਕੇ 6 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 18 ਗ੍ਰਾਮ ਹੈਰੋਇਨ ਅਤੇ 95 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਜ਼ਿਲ੍ਹੇ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਦ੍ਰਿੜ ਸੰਕਲਪ ਲਿਆ ਜਾ ਰਿਹਾ ਹੈ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਡੀ. ਜੀ. ਪੀ. ਅਤੇ ਇੰਸਪੈਕਟਰ ਜਨਰਲ ਆਫ਼ ਪੁਲਸ, ਲੁਧਿਆਣਾ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਐੱਸ. ਪੀ. ਡਾ. ਮੁਕੇਸ਼ ਸ਼ਰਮਾ ਦੀ ਅਗਵਾਈ ਹੇਠ ਅੱਜ ਕਾਸੋ ਆਪ੍ਰੇਸ਼ਨ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਛਾਪੇਮਾਰੀ ਕਰ ਕੇ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਰਾਂ 'ਚ ਪਾ 'ਤੀ ਪੁਲਸ, ਤਲਾਸ਼ੀ ਲੈਣ ਗਏ ਤਾਂ ਰਹਿ ਗਏ ਹੈਰਾਨ
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਵਿਚ 1 ਐੱਸ. ਪੀ. ਅਤੇ 8 ਡੀ. ਐੱਸ. ਪੀ. ਅਤੇ 110 ਪੁਲਸ ਮੁਲਾਜ਼ਮਾਂ ਵੱਲੋਂ ਗਠਿਤ ਟੀਮਾਂ ਨੇ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਵਾਰਡਾਂ ਅਤੇ ਪਿੰਡਾਂ ਦੀ ਘੇਰਾਬੰਦੀ ਕਰਕੇ ਨਸ਼ਾ ਸਮੱਗਲਿੰਗ ਵਿਚ ਸ਼ਾਮਲ ਵਿਅਕਤੀਆਂ ਅਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਸੰਗਠਿਤ ਕਾਸੋ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਾ ਸਮੱਗਲਰਾਂ ਨੂੰ ਉਨ੍ਹਾਂ ਦੇ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਕਾਬੂ ਕਰਨਾ ਅਤੇ ਅਜਿਹੇ ਅਪਰਾਧੀਆਂ ’ਤੇ ਦਬਾਅ ਬਣਾਈ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ 223 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ ਐੱਨ. ਡੀ. ਪੀ. ਐੱਸ. ਦੇ 5 ਮੁਕੱਦਮੇ ਦਰਜ ਕੀਤੇ ਗਏ ਅਤੇ 6 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 18 ਗ੍ਰਾਮ ਹੈਰੋਇਨ ਅਤੇ 95 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਪਵੇਗਾ ਮੀਂਹ, ਸੰਘਣੀ ਧੁੰਦ ਲਈ ਮੌਸਮ ਦਾ Yellow Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ 'ਚ ਮੂਰਤੀ ਵਿਤਸਰਜਨ ਲਈ ਆਏ ਪ੍ਰਵਾਸੀ ਮਜ਼ਦੂਰ ਆਪਸ 'ਚ ਭਿੜੇ
NEXT STORY