ਜਲੰਧਰ (ਮਹੇਸ਼)–ਐਂਟੀ-ਨਾਰਕੋਟਿਕਸ ਟਾਸਕ ਫੋਰਸ ਜਲੰਧਰ ਰੇਂਜ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 10 ਕਿਲੋ 163 ਗ੍ਰਾਮ ਹੈਰੋਇਨ ਨਾਲ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਨ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ’ਤੇ ਭਾਰੀ ਮਾਤਰਾ ਵਿਚ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ : ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ
ਇਸ ’ਤੇ ਡੀ. ਐੱਸ. ਪੀ. ਇੰਦਰਜੀਤ ਸਿੰਘ ਦੀ ਅਗਵਾਈ ਵਿਚ ਐੱਸ. ਆਈ. ਸੰਜੀਵ ਕੁਮਾਰ ਵੱਲੋਂ ਅੱਡਾ ਸੋਹੀਆਂ ਕਲਾਂ ਨੇੜੇ ਵਿਸ਼ੇਸ਼ ਨਾਕਾਬੰਦੀ ਕਰਕੇ ਉਕਤ ਨੌਜਵਾਨ ਨੂੰ ਦਬੋਚ ਲਿਆ ਗਿਆ। ਉਸ ਨੇ ਆਪਣਾ ਨਾਂ ਗੁਰਦੇਵ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਧਾਰੀਵਾਲ ਬੱਗਾ ਥਾਣਾ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ, ਹਾਲ ਵਾਸੀ ਪਿੰਡ ਮੋਹਨ ਭੰਡਾਰੀਆਂ ਥਾਣਾ ਝੰਡੇਰ ਜ਼ਿਲ੍ਹਾ ਅੰਮ੍ਰਿਤਸਰ ਦੱਸਿਆ। ਉਸ ਖ਼ਿਲਾਫ਼ ਥਾਣਾ ਏ. ਐੱਨ. ਟੀ. ਐੱਫ਼. ਐੱਸ. ਏ. ਐੱਸ. ਨਗਰ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 36 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਕਈ ਟ੍ਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ! ਕਈਆਂ ਦੀ ਉੱਡੀ ਨੀਂਦ
NEXT STORY