ਜਲੰਧਰ (ਮਹੇਸ਼)-ਬਸਤੀਆਂ ਇਲਾਕੇ 'ਚ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮੱਗਲਰ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਦੇ ਸਹਿਯੋਗ ਨਾਲ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ਵਿਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ’ਤੇ ਉਸ ਨੇ ਨਕਲੀ ਮਾਰਕਾ ਲਾਇਆ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
ਥਾਣਾ ਬਸਤੀ ਬਾਵਾ ਖੇਲ ਮੁਖੀ ਗੁਰਦੀਪ ਚੰਦ (ਐੱਸ. ਐੱਚ. ਓ.) ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਨਾਜਾਇਜ਼ ਸ਼ਰਾਬ ਵੇਚਣ ਨੂੰ ਲੈ ਕੇ ਕਈ ਮੁਕੱਦਮਿਆਂ ’ਚ ਨਾਮਜ਼ਦ ਬਲਦੀਪ ਸਿੰਘ ਭਾਟੀਆ ਪੁੱਤਰ ਮੋਹਿੰਦਰ ਸਿੰਘ ਨਿਵਾਸੀ ਮਕਾਨ ਨੰਬਰ-140 ਨਜ਼ਦੀਕ ਸ਼ਿਵ ਮੰਦਰ ਰਾਜ ਨਗਰ ਬਸਤੀ ਬਾਵਾ ਖੇਲ, ਜਲੰਧਰ ਕਪੂਰਥਲਾ ਰੋਡ ’ਤੇ ਬੈਂਕ ਆਫ਼ ਬੜੌਦਾ ਦੇ ਬੇਸਮੈਂਟ ’ਚ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਰੱਖ ਕੇ ਬੈਠਾ ਹੋਇਆ ਹੈ ਅਤੇ ਇਹ ਸ਼ਰਾਬ ਕਿਸੇ ਨੂੰ ਸਪਲਾਈ ਕਰਨ ਲਈ ਉਸ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
ਇਸ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਉੱਥੇ ਰੇਡ ਕਰਕੇ ਬਲਦੀਪ ਸਿੰਘ ਭਾਟੀਆ ਨੂੰ ਨਾਜਾਇਜ਼ ਸ਼ਰਾਬ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ। ਉਸ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ’ਚ ਏ. ਐੱਸ. ਆਈ. ਸ਼ਿਸ਼ਪਾਲ ਸਿੰਘ ਵੱਲੋਂ 303 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਮੁਲਜ਼ਮ ਤੋਂ ਬਰਾਮਦ ਹੋਈ ਸ਼ਰਾਬ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
NEXT STORY