ਜਲੰਧਰ (ਵਰੁਣ)-ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਬਿਹਾਰ ਤੋਂ ਜਲੰਧਰ ਗਾਂਜੇ ਦੀ ਸਪਲਾਈ ਦੇਣ ਆਏ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਬਸ਼ੀਰਪੁਰਾ ਰੋਡ ’ਤੇ ਗਾਹਕ ਦੀ ਉਡੀਕ ਕਰ ਰਿਹਾ ਸੀ ਕਿ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਇਨਪੁਟ ਮਿਲ ਗਏ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਰੇਡ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਥਾਣਾ ਨਵੀਂ ਬਾਰਾਦਰੀ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਨਪੁਟ ਮਿਲੀ ਸੀ ਕਿ ਬਿਹਾਰ ਦਾ ਇਕ ਸਮੱਗਲਰ ਜਲੰਧਰ ’ਚ ਨਸ਼ੇ ਦੀ ਸਪਲਾਈ ਦੇਣ ਆਇਆ ਹੈ। ਇਸ ਤੋਂ ਬਾਅਦ ਏ. ਐੱਸ. ਆਈ. ਸੁੱਚਾ ਸਿੰਘ ਨੇ ਆਪਣੀ ਟੀਮ ਸਮੇਤ ਬਸ਼ੀਰਪੁਰਾ ਰੋਡ ’ਤੇ ਰੇਡ ਕੀਤੀ। ਪੁਲਸ ਟੀਮ ਨੂੰ ਵੇਖ ਕੇ ਸੁੰਨਸਾਨ ਥਾਂ ’ਤੇ ਖੜ੍ਹਾ ਵਿਅਕਤੀ ਘਬਰਾ ਗਿਆ ਅਤੇ ਹੱਥ ’ਚ ਫੜਿਆ ਬੈਗ ਸੁੱਟ ਕੇ ਭੱਜਣ ਲੱਗਾ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼
ਪੁਲਸ ਟੀਮ ਨੇ ਉਸ ਦਾ ਪਿੱਛਾ ਕੀਤਾ ਅਤੇ ਬੈਗ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 15 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਦੱਸੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਮਹੰਮਦ ਤਨਵਰ ਵਾਸੀ ਬਿਹਾਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਰਿਮਾਂਡ ’ਤੇ ਲਿਆ ਗਿਆ ਹੈ। ਪੁਲਸ ਉਸ ਤੋਂ ਪਤਾ ਲਗਾ ਰਹੀ ਹੈ ਕਿ ਉਹ ਜਲੰਧਰ ਕਿਸ ਵਿਅਕਤੀ ਨੂੰ ਸਪਲਾਈ ਦੇਣ ਆਇਆ ਸੀ।
ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ 'ਚ ਵੱਡੀ ਅਪਡੇਟ! CCTV ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼
NEXT STORY