ਦਸੂਹਾ (ਝਾਵਰ)-ਮਾਰਕੀਟ ਕਮੇਟੀ ਦਸੂਹਾ ਅਧੀਨ ਆਉਂਦੀਆਂ ਅੱਠ ਅਨਾਜ ਮੰਡੀਆਂ ਵਿਚ 5 ਲੱਖ 50 ਹਜ਼ਾਰ 350 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਝਿਰਮਲ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਡਿਪਟੀ ਡੀ. ਐੱਮ. ਓ. ਗੁਰਇਕਬਾਲ ਸਿੰਘ ਵੀ ਅਨਾਜ ਮੰਡੀਆਂ ਦਾ ਨਿਰੀਖਣ ਕਰਦੇ ਹਨ। ਉਨ੍ਹਾਂ ਦੱਸਿਆ ਕਿ ਖੁਣ-ਖੁਣ ਕਲਾਂ, ਬਾਜਾ ਚੱਕ, ਪੱਸੀ ਕੰਢੀ, ਸਫਦਰਪੁਰ, ਆਲਮਪੁਰ, ਰਾਵਾ ਅਤੇ ਘੋਗਰਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ: 15,000 ਕਰੋੜ ਦੇ ਮਹਾਦੇਵ ਐਪ ਘਪਲੇ ’ਚ ਜਲੰਧਰ ਦੇ ਬਿਲਡਰ ਦਾ ਵੀ ਨਾਂ ਸ਼ਾਮਲ, ED ਦੇ ਵੀ ਰਾਡਾਰ ’ਤੇ ਬੁੱਕੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਨਾਜ ਮੰਡੀਆਂ ਵਿਚ ਮਾਰਕਫੈੱਡ, ਵੇਅਰਹਾਊਸ, ਪਨਸਪ, ਪਨਗਰੇਨ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਅਨਾਜ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਹੋ ਸਕੇ।
ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਲੇਡੀਜ਼ ਜਿਮਖਾਨਾ ਕਲੱਬ ਦੀ ਟੀਮ ਭੰਗ, ਸੈਕਟਰੀ ਬੋਲੀ-ਫ਼ੈਸਲੇ ਖ਼ਿਲਾਫ਼ ਜਾਵਾਂਗੀ ਕੋਰਟ
NEXT STORY