ਜਲੰਧਰ (ਵਰੁਣ)–ਅੰਮ੍ਰਿਤਸਰ ਤੋਂ ਜਲੰਧਰ ਹੈਰੋਇਨ ਦੀ ਸਪਲਾਈ ਦੇਣ ਆਏ ਸਾਬਕਾ ਫ਼ੌਜੀ ਦੇ ਬੇਟੇ ਅਤੇ ਉਸ ਦੇ ਦੋਸਤ ਨੂੰ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਮਕਸੂਦਾਂ ਚੌਂਕ ਵੱਲੋਂ ਸ਼ਹਿਰ ਵਿਚ ਪੈਦਲ ਆ ਰਹੇ ਸਨ। ਦੋਵਾਂ ਤੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਏ. ਸੀ. ਪੀ. ਇਨਵੈਸਟੀਗੇਸ਼ਨ ਪਰਮਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਨੇ ਆਪਣੀ ਟੀਮ ਨਾਲ ਗੁਪਤ ਸੂਚਨਾ ਦੇ ਆਧਾਰ ’ਤ ਮਕਸੂਦਾਂ ਸਬਜ਼ੀ ਮੰਡੀ ਦੇ ਕੋਲ ਟਰੈਪ ਲਾਇਆ ਹੋਇਆ ਸੀ। ਇਸ ਦੌਰਾਨ ਮਕਸੂਦਾਂ ਚੌਕ ਵੱਲੋਂ ਪੈਦਲ ਆ ਰਹੇ 2 ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਹੱਥ ਵਿਚ ਫੜਿਆ ਲਿਫ਼ਾਫ਼ੇ ਸੜਕ ਦੇ ਕਿਨਾਰੇ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪਹਿਲਾਂ ਤੋਂ ਹੀ ਚੌਕਸ ਸੀ. ਆਈ. ਏ. ਸਟਾਫ ਦੀ ਟੀਮ ਨੇ ਦੋਵਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : RCF 'ਚ ਤਿਆਰ ਹੋਣਗੇ 'ਵੰਦੇ ਭਾਰਤ' ਸਲੀਪਰ ਕੋਚ, ਯਾਤਰੀਆਂ ਲਈ ਸੌਖਾ ਹੋਵੇਗਾ ਲੰਬੀ ਦੂਰੀ ਦਾ ਸਫ਼ਰ
ਪੁਲਸ ਨੇ ਪੁੱਛਗਿੱਛ ਵਿਚ ਜਲੰਧਰ ਆਉਣ ਦਾ ਕਾਰਨ ਪੁੱਛਿਆ ਤਾਂ ਉਹ ਕੁਝ ਨਹੀਂ ਦੱਸ ਸਕੇ। ਪੁਲਸ ਨੇ ਜਦੋਂ ਉਨ੍ਹਾਂ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 200 ਗ੍ਰਾਮ ਹੈਰੋਇਨ ਮਿਲੀ। ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਰੌਣਕ ਪੁੱਤਰ ਮਨਜੀਤ ਸਿੰਘ ਨਿਵਾਸੀ ਚੌਹਾਨ ਕਾਲੋਨੀ ਅੰਮ੍ਰਿਤਸਰ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਜਸਵੰਤ ਸਿੰਘ (ਸਾਬਕਾ ਫ਼ੌਜੀ) ਨਿਵਾਸੀ ਬੱਲੀਆਂ ਮੰਝਪੁਰ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ। ਮੁਲਜ਼ਮਾਂ ਨੇ ਮੰਨਿਆ ਕਿ ਉਹ ਅੰਮ੍ਰਿਤਸਰ ਤੋਂ ਆਪਣੇ ਜਾਣਕਾਰ ਵਿਅਕਤੀ ਤੋਂ 2 ਹਜ਼ਾਰ ਰੁਪਏ ਪ੍ਰਤੀ ਗ੍ਰਾਮ ਹੈਰੋਇਨ ਖਰੀਦ ਕੇ ਲਿਆਏ ਸਨ ਅਤੇ ਜਲੰਧਰ ਵਿਚ ਇਹੀ ਹੈਰੋਇਨ 2500 ਰੁਪਏ ਪ੍ਰਤੀ ਗ੍ਰਾਮ ਵੇਚਣੀ ਸੀ। ਰੌਣਕ ਅਤੇ ਹੈਪੀ ਦੋਵੇਂ ਨਸ਼ਾ ਕਰਨ ਦੇ ਆਦੀ ਹਨ। ਹੈਪੀ ਖ਼ਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਵਿਚ ਨਸ਼ਾ ਵੇਚਣ ਦਾ ਕੇਸ ਦਰਜ ਹੈ। ਪੁਲਸ ਨੇ ਦੋਵਾਂ ਨੂੰ ਰਿਮਾਂਡ ’ਤੇ ਲੈ ਕੇ ਉਨ੍ਹਾਂ ਦੇ ਨੈੱਟਵਰਕ ਨੂੰ ਬ੍ਰੇਕ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਰਾਜ ਸਭਾ ਦੀਆਂ ਸੀਟਾਂ ’ਤੇ ਅਸਰ ਪਾ ਸਕਦੇ ਨੇ 5 ਸੂਬਿਆਂ ਦੇ ਚੋਣ ਨਤੀਜੇ, ਅਪ੍ਰੈਲ ’ਚ ਖ਼ਾਲੀ ਹੋਣਗੀਆਂ 59 ਸੀਟਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਚਾਇਤੀ ਰਸਤੇ ’ਤੇ ਕੰਡਾਦਾਰ ਤਾਰ ਲਗਾ ਮੁੜ ਕਬਜ਼ਾ ਕਰਨ ’ਤੇ 2 ਭਰਾਵਾਂ ਵਿਰੁੱਧ ਮਾਮਲਾ ਦਰਜ
NEXT STORY