ਜਲੰਧਰ (ਕੁੰਦਨ/ਪੰਕਜ) : ਤਿਉਹਾਰਾਂ ਦੇ ਸਮੇਂ ਦੌਰਾਨ ਕਿਸੇ ਵੀ ਸੰਭਾਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ, ਸੀਪੀ ਜਲੰਧਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਜਲੰਧਰ ਕਮਿਸ਼ਨਰੇਟ ਪੁਲਸ ਨੇ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ। ਇਹ ਆਪ੍ਰੇਸ਼ਨ ਏ.ਡੀ.ਸੀ.ਪੀ ਸਿਟੀ-1 ਆਕਰਸ਼ੀ ਜੈਨ ਅਤੇ ਏ.ਡੀ.ਸੀ.ਪੀ ਸਿਟੀ-2 ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤਾ ਗਿਆ।
ਓਪਰੇਸ਼ਨ ਵਿੱਚ ਕੁੱਲ 110 ਪੁਲਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਕਾਰਵਾਈ ਵਿੱਚ ਐਂਟੀ-ਸੈਬੋਟਾਜ ਟੀਮਾਂ, ਐਂਟੀ-ਰਾਇਟ ਪੁਲਸ GRP ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀ ਵੀ ਸਰਗਰਮ ਸ਼ਮੂਲੀਅਤ ਰਹੀ। ਤਲਾਸ਼ੀ ਦੌਰਾਨ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਆਦਿ ਆਧੁਨਿਕ ਉਪਕਰਣਾਂ ਦੀ ਵਰਤੋਂ ਕੀਤੀ ਗਈ।
ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੇ ਕਰਾਇਮ ਰਿਕਾਰਡ ਦੀ ਜਾਂਚ ਲਈ PAIS ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ, ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ CCTV ਕੈਮਰਿਆਂ ਦੀ ਕਾਰਗੁਜ਼ਾਰੀ ਦੀ ਜਾਂਚ, ਯਾਤਰੀਆਂ ਦੇ ਸਾਮਾਨ ਅਤੇ ਰੇਲਵੇ ਸਟੇਸ਼ਨਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਪਾਰਕਿੰਗ ਏਰੀਆ ਅਤੇ ਆਸ-ਪਾਸ ਦੇ ਇਲਾਕੇ ਦੀ ਵੀ ਵਿਸਤ੍ਰਿਤ ਤਲਾਸ਼ੀ ਕੀਤੀ ਗਈ।
ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੁਲਸ ਨਾਲ ਸਹਿਯੋਗ ਕਰਨ ਅਤੇ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਗਤੀਵਿਧੀ ਦਾ ਪਤਾ ਲੱਗੇ ਤਾਂ ਉਸਦੀ ਤੁਰੰਤ ਸੂਚਨਾ ਪੁਲਸ ਹੈਲਪਲਾਈਨ 112 ‘ਤੇ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਲੱਖਾਂ ਰੁਪਏ ਖ਼ਰਚ ਕਰਕੇ ਕੈਨੇਡਾ ਭੇਜੀ ਕੁੜੀ ਨੇ ਬਦਲੇ ਤੇਵਰ, ਮੁੰਡੇ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ
NEXT STORY