ਫੱਤੂਢੀਂਗਾ (ਘੁੰਮਣ)-ਬੀਤੀ ਰਾਤ ਜਸਬੀਰ ਸਿੰਘ ਡੀ. ਐੱਸ. ਪੀ. ਦੀ ਯੋਗ ਅਗਵਾਈ ਹੇਠ ਸਥਾਨਕ ਪੁਲਸ ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਜਸਵੀਰ ਸਿੰਘ ਸਬ ਇੰਸਪੈਕਟਰ ਦੀ ਰਹਿਨੁਮਾਈ ਹੇਠ ਪੁਲਸ ਟੀਮ ਨੇ ਵਿਸ਼ੇਸ਼ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਉਨ੍ਹਾਂ ਦੇ ਕਾਗਜ਼ ਚੈੱਕ ਕੀਤੇ ਤਾਂ ਜੋ ਸ਼ੱਕੀ ਵਾਹਨਾਂ ’ਤੇ ਨਜ਼ਰ ਰੱਖੀ ਜਾ ਸਕੇ। ਇਸ ਸਬੰਧੀ ਗੱਲਬਾਤ ਕਰਦੇ ਜਸਵੀਰ ਸਿੰਘ ਐੱਸ. ਐੱਚ. ਓ. ਥਾਣਾ ਫੱਤੂਢੀਂਗਾ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੀਆਂ ਹਦਾਇਤਾਂ ਅਨੁਸਾਰ ਡੀ. ਐੱਸ. ਪੀ. ਦੀ ਯੋਗ ਅਗਵਾਈ ਹੇਠ ਆਪਣੀ ਪੁਲਸ ਟੀਮ ਨਾਲ ਸਪੈਸ਼ਲ ਨਾਕਾ ਲਗਾ ਕੇ ਬੱਸ ਸਟੈਂਡ ਫੱਤੂਢੀਂਗਾ ਵਿਖੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਆਪਣੇ ਖੇਤਰ ਵਿੱਚ ਸਿਰ ਨਾ ਚੁੱਕ ਸਕੇ ਅਤੇ ਅਮਨ ਸ਼ਾਂਤੀ ਭੰਗ ਨਾ ਕਰ ਸਕੇ।
ਇਹ ਵੀ ਪੜ੍ਹੋ: SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ, ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹੋਣੀ ਚਾਹੀਦੀ ਹੈ ਸਜ਼ਾ-ਏ-ਮੌਤ
ਐੱਸ. ਐੱਚ. ਓ. ਜਸਵੀਰ ਸਿੰਘ ਨੇ ਸਮੇਤ ਪੁਲਸ ਪਾਰਟੀ ਚੈਕਿੰਗ ਕਰਦੇ ਹੋਏ ਗੱਡੀਆਂ ’ਚ ਰੱਖੇ ਸਾਮਾਨ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ। ਉਨ੍ਹਾਂ ਦੇਰ ਰਾਤ ਸੜਕਾਂ ’ਤੇ ਘੁੰਮਣ ਵਾਲੇ ਨੌਜਵਾਨਾਂ ਕੋਲੋਂ ਵੀ ਪੁੱਛਗਿੱਛ ਕੀਤੀ ਅਤੇ ਬਿਨ੍ਹਾਂ ਵਜਾ ਬਾਹਰ ਨਾ ਘੁੰਮਣ ਦੀ ਤਾੜਨਾ ਕੀਤੀ। ਗੱਲਬਾਤ ਕਰਦਿਆਂ ਜਸਵੀਰ ਸਿੰਘ ਐੱਸ. ਐੱਚ. ਓ. ਨੇ ਕਿਹਾ ਕਿ ਪੁਲਸ ਵੱਲੋਂ ਇਲਾਕੇ ਦੇ ਚੱਪੇ-ਚੱਪੇ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਜਾਂ ਨਸ਼ਾ ਸਮਗਲਰਾਂ ’ਤੇ ਨਕੇਲ ਪਾਈ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਸਾਨੂੰ ਇਸ ਮੁਹਿੰਮ ਨੂੰ ਲੋਕਾਂ ਦਾ ਪੂਰਨ ਸਹਿਯੋਗ ਚਾਹੀਦਾ ਹੈ ਤਾਂ ਜੋ ਅਸੀਂ ਰਲ ਮਿਲ ਕੇ ਸਮਾਜ ਵਿੱਚੋਂ ਅਜਿਹੇ ਅਨਸਰਾਂ ’ਤੇ ਨਕੇਲ ਕੱਸ ਸਕੀਏ, ਜੋ ਸਾਡੇ ਸਮਾਜ ਦਾ ਉਜਾੜਾ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਸ਼ਾ ਸਮਗਲਰ ਜਾਂ ਕੋਈ ਸ਼ਰਾਰਤੀ ਅਨਸਰ ਖੇਤਰ ’ਚ ਦਿਖਾਈ ਦਿੰਦਾ ਹੈ ਤਾਂ ਉਹ ਉਸਦੀ ਸੂਚਨਾ ਤੁਰੰਤ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਦੇ ਸਕਦੇ ਹਨ ਤਾਂ ਜੋ ਸਮਾਂ ਰਹਿੰਦੇ ਅਜਿਹੇ ਲੋਕਾਂ ’ਤੇ ਕਾਰਵਾਈ ਕੀਤੀ ਜਾ ਸਕੇ। ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ।
ਇਹ ਵੀ ਪੜ੍ਹੋ: ਪੰਜਾਬ 'ਚ 8 ਜਨਵਰੀ ਤੱਕ ਲਾਗੂ ਹੋਏ ਸਖ਼ਤ ਹੁਕਮ, ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਲੱਗੀ ਇਹ ਮੁਕੰਮਲ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੜੇ-ਸੱਟੇ ਦਾ ਧੰਦਾ ਕਰਦੇ ਪੁਲਸ ਨੇ ਤਿੰਨ ਵਿਅਕਤੀ ਕੀਤੇ ਗ੍ਰਿਫ਼ਤਾਰ
NEXT STORY