ਜਲੰਧਰ/ਲਾਂਬੜਾ (ਮਾਹੀ, ਵਰਿੰਦਰ)-ਲਾਂਬੜਾ ਰੋਡ ’ਤੇ ਮੋਟਰਸਾਈਕਲ ਸਵਾਰ ਨੂੰ ਕਾਰ ਚਾਲਕ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਰਾਹਗੀਰਾਂ ਵੱਲੋਂ ਥਾਣਾ ਲਾਂਬੜਾ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਪਛਾਣ ਮੋਹਣ ਲਾਲ ਪੁੱਤਰ ਗੁਰਦਾਸ ਰਾਮ ਵਾਸੀ ਪਿੰਡ ਸਿੰਘਾਂ ਵਜੋਂ ਹੋਈ ਹੈ। ਜੋ ਸਵੇਰੇ 7.30 ਵਜੇ ਆਪਣੇ ਪਿੰਡ ਤੋਂ ਕੰਮ ’ਤੇ ਜਾ ਰਿਹਾ ਸੀ, ਜਦੋਂ ਉਹ ਲਾਂਬੜਾ ਵਿਖੇ ਪਹੁੰਚਿਆ ਤਾਂ ਪਿੱਛਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ’ਤੇ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ
ਪੀੜਤ ਦੇ ਪੁੱਤ ਨੇ ਦੱਸਿਆ ਕਿ ਕਾਰ ਚਾਲਕ ਭੱਜਣ ਲੱਗਾ ਸੀ, ਜਿਸ ਨੂੰ ਲੋਕਾਂ ਨੇ ਰੋਕ ਕੇ ਪੀੜਤ ਨੂੰ ਉਸ ਦੀ ਗੱਡੀ ’ਚ ਹੀ ਹਸਪਤਾਲ ਵਿਚ ਪਹੁੰਚਾਇਆ, ਜਿਥੇ ਉਹ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਉਕਤ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੀੜਤ ਦੇ ਪੁੱਤ ਨੇ ਦੱਸਿਆ ਕਿ ਕਾਰ ਚਾਲਕ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸ ਦੇ ਪਿਤਾ ਜੀ ਦਾ ਇਲਾਜ ਕਰਵਾਏਗਾ ਪਰ ਉਹ ਕਾਰ ਚਾਲਕ ਮੌਕਾ ਪਾ ਕੇ ਹਸਪਤਾਲ ’ਚੋਂ ਭੱਜ ਗਿਆ। ਜਿਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਰ ਚਾਲਕ ਨੇ ਉਨ੍ਹਾਂ ਦੇ ਪਿਤਾ ਦਾ ਇਲਾਜ ਨਾ ਕਰਵਾਇਆ ਤਾਂ ਉਸ ਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਲੁਟੇਰੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰ ਘਰੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ
NEXT STORY