ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦਸੂਹਾ-ਬੇਗੋਵਾਲ ਮਾਰਗ ’ਤੇ ਪੈਂਦੇ ਮਿਆਣੀ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇਕ ਮਹਿੰਦਰਾ ਪਿਕਅੱਪ ਤੇਜ਼ ਰਫ਼ਤਾਰ ਗੱਡੀ ਸਕੂਲ ਦੇ ਸਾਹਮਣੇ ਲੱਗੇ ਬਿਜਲੀ ਦੇ ਖੰਭੇ ’ਚ ਜਾ ਵੱਜੀ। ਇਸ ਜ਼ੋਰਦਾਰ ਟੱਕਰ ਕਾਰਨ ਬਿਜਲੀ ਦਾ ਟਰਾਂਸਫ਼ਾਰਮਰ ਹੇਠਾਂ ਡਿੱਗ ਗਿਆ, ਜਿਸ ਨਾਲ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਜੇ. ਈ. ਗੁਰਬਖ਼ਸ਼ ਸਿੰਘ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਾਨਕ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਤੋਂ ਬਾਅਦ ਚੌਕੀ ਇੰਚਾਰਜ ਰਾਜਵਿੰਦਰ ਸਿੰਘ ਅਤੇ ਏ. ਐੱਸ. ਆਈ. ਲੋਕ ਰਾਮ ਨੇ ਪੁਲਸ ਪਾਰਟੀ ਸਮੇਤ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲੱਕੜ ਦਾ ਬਾਲਣ ਲੱਦ ਕੇ ਆ ਰਹੀ ਇਕ ਤੇਜ਼ ਰਫ਼ਤਾਰ ਗੱਡੀ ਬੇਕਾਬੂ ਹੋ ਕੇ ਆਦੇਸ਼ ਇੰਟਰਨੈਸ਼ਨਲ ਸਕੂਲ ਦੇ ਮੁੱਖ ਗੇਟ ਦੇ ਨਾਲ ਲੱਗੇ ਵੱਡੇ ਟਰਾਂਸਫ਼ਾਰਮਰ ’ਚ ਜਾ ਵੱਜੀ। ਗੱਡੀ ਦਾ ਡਰਾਈਵਰ ਹਾਦਸੇ ਤੋਂ ਤੁਰੰਤ ਬਾਅਦ ਗੱਡੀ ਨੂੰ ਮੌਕੇ ’ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਸੜਕ ’ਤੇ ਰਾਹਗੀਰਾਂ ਦੀ ਆਵਾਜਾਈ ਬਹੁਤ ਘੱਟ ਸੀ ਅਤੇ ਐਤਵਾਰ ਦਾ ਦਿਨ ਹੋਣ ਕਰ ਕੇ ਸਕੂਲ ’ਚ ਬੱਚੇ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਵੱਡਾ ਜਾਨੀ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਪੁਲਸ ਨੇ ਗੱਡੀ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਦੀ ਸਪਲਾਈ ਨੂੰ ਮੁੜ ਚਾਲੂ ਕਰਨ ਲਈ ਵਿਭਾਗ ਦੇ ਵਿਸ਼ੇਸ਼ ਠੇਕੇਦਾਰਾਂ ਅਤੇ ਤਕਨੀਕੀ ਸਟਾਫ਼ ਨੂੰ ਬੁਲਾਇਆ ਗਿਆ ਹੈ, ਤਾਂ ਜੋ ਯੁੱਧ ਪੱਧਰ ’ਤੇ ਕੰਮ ਕਰਕੇ ਸ਼ਾਮ ਤੱਕ ਸਪਲਾਈ ਨੂੰ ਮੁੜ ਬਹਾਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਲਸ ਨੇ ਨਸ਼ਾ ਕਰਨੇ ਵਾਲੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
NEXT STORY